ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ ''ਤਾ ਜਾਮ

Tuesday, Sep 08, 2026 - 09:35 PM (IST)

ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ ''ਤਾ ਜਾਮ

ਵੈੱਬ ਡੈਸਕ : ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਨੇੜੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤੀ ਗਈ ਛੇੜਛਾੜ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿੱਚ SC ਭਾਈਚਾਰੇ ਵੱਲੋਂ ਬੁੱਧਵਾਰ ਨੂੰ ਲੁਧਿਆਣਾ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਬੰਦ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 4 ਵਜੇ ਤੱਕ ਰਹੇਗਾ।  ਇਸ ਘਟਨਾ ਤੋਂ ਨਾਰਾਜ਼ ਸੈਂਕੜੇ ਲੋਕਾਂ ਵੱਲੋਂ ਜਲੰਧਰ ਬਾਈਪਾਸ ਚੌਕ ’ਤੇ ਇਕੱਠੇ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਚੌਕ ਨੂੰ ਚਾਰੋ ਪਾਸਿਓਂ ਜਾਮ ਕਰ ਦਿੱਤਾ ਗਿਆ, ਜਿਸ ਕਾਰਨ ਸੜਕਾਂ ’ਤੇ ਵਾਹਨਾਂ ਦਾ ਲੰਬਾ ਜਾਮ ਲੱਗ ਗਿਆ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਬੇਅਦਬੀ ਦੇ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਆਪਣੀ ਭੂਮਿਕਾ ਸਹੀ ਤਰੀਕੇ ਨਾਲ ਨਹੀਂ ਨਿਭਾਈ। ਰੋਸ ਵਜੋਂ ਪ੍ਰਦਰਸ਼ਨਕਾਰੀਆਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਸੇ ਵੀ ਵਾਹਨ ਨੂੰ ਉੱਥੋਂ ਲੰਘਣ ਨਹੀਂ ਦਿੱਤਾ ਗਿਆ। ਮੌਕੇ ’ਤੇ ਪੈਦਾ ਹੋਏ ਤਣਾਅਪੂਰਨ ਹਾਲਾਤ ਨੂੰ ਸੰਭਾਲਣ ਲਈ ਡੀ. ਸੀ. ਪੀ. ਆਲਮ ਵਿਜੇ ਸਿੰਘ, ਏ. ਸੀ. ਪੀ. ਨਾਰਥ ਕਿੱਕਰ ਸਿੰਘ ਭੁੱਲਰ ਅਤੇ ਸੀਨੀਅਰ ਅਫ਼ਸਰ ਸਮੀਰ ਵਰਮਾ ਭਾਰੀ ਪੁਲਸ ਫ਼ੋਰਸ ਸਮੇਤ ਮੌਕੇ ’ਤੇ ਮੌਜੂਦ ਰਹੇ।  ਸਮਾਜ ਦੇ ਆਗੂ ਨਰਿੰਦਰ ਆਧੀਆ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਫੜਿਆ ਨਹੀਂ ਜਾਂਦਾ, ਉਦੋਂ ਤੱਕ ਚੌਕ ਵਿੱਚ ਧਰਨਾ ਪ੍ਰਦਰਸ਼ਨ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਚੌਕ ਨੂੰ ਚਾਰੋ ਪਾਸਿਓਂ ਜਾਮ ਰੱਖਿਆ ਜਾਵੇਗਾ ਤੇ ਵਾਹਨਾਂ ਨੂੰ ਨਹੀਂ ਲੰਘਣ ਦਿੱਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਵੱਲੋਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Shubam Kumar

Content Editor

Related News