ਲੁਧਿਆਣਾ ਰੇਲ ਹਾਦਸਾ : ਰੋਜ਼ਾਨਾ ਫਾਟਕ ਕ੍ਰਾਸ ਕਰਨ ਵਾਲੇ ਰਾਹਗੀਰਾਂ ਨੇ ਕੀਤਾ ਅਹਿਮ ਖੁਲਾਸਾ

03/01/2020 1:45:33 PM

ਲੁਧਿਆਣਾ (ਨਰਿੰਦਰ) - ਲੁਧਿਆਣਾ ਦੇ ਗਿਆਸਪੁਰਾ ਫਾਟਕ ਨੇੜੇ ਬੀਤੀ ਦੇਰ ਸ਼ਾਮ ਵਾਪਰੇ ਭਿਆਨਕ ਹਾਦਸੇ ’ਚ 3 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਕਈ ਲੋਕ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ ਸਨ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ। ਇਸ ਹਾਦਸੇ ਦੇ ਸਬੰਧ ’ਚ ਜਦੋਂ ਜਗਬਾਣੀ ਦੀ ਟੀਮ ਵਲੋਂ ਗਿਆਸਪੁਰਾ ਫਾਟਕ ਦਾ ਦੌਰਾ ਕੀਤਾ ਗਿਆ ਤਾਂ ਉਥੋਂ ਦੀ ਰੋਜ਼ਾਨਾ ਲੰਘਣ ਵਾਲੇ ਰਾਹਗੀਰਾਂ ਵਲੋਂ ਅਹਿਮ ਖੁਲਾਸਾ ਕੀਤਾ ਗਿਆ। ਲੋਕਾਂ ਨੇ ਦੱਸਿਆ ਕਿ ਹਾਦਸੇ ਲਈ ਕਿਤੇ ਨਾ ਕਿਤੇ ਲੋਕ ਹੀ ਜ਼ਿੰਮੇਵਾਰ ਹਨ। ਫਾਟਕ ਬੰਦ ਹੋਣ ’ਤੇ ਸਾਰੇ ਲੋਕ ਹੇਠੋਂ ਨਿਕਲਣ ਦੀ ਕੋਸ਼ਿਸ਼ ਕਰਦੇ ਨਜ਼ਰ ਆਉਂਦੇ ਹਨ। ਲੋਕਾਂ ਨੇ ਦੱਸਿਆ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਰੇਲਵੇ ਫਾਟਕ ਬੰਦ ਸੀ ਅਤੇ ਲੋਕ ਇਸ ਦੇ ਹੇਠੋਂ ਲੰਘਣ ਦੀ ਕੋਸ਼ਿਸ਼ ਕਰ ਰਹੇ ਸਨ। 

PunjabKesari

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਸਥਾਨਕ ਲੋਕਾਂ ਨੇ ਦੱਸਿਆ ਕਿ ਲੋਕ ਪੜ੍ਹੇ ਲਿਖੇ ਹੋਣ ਦੇ ਬਾਵਜੂਦ ਆਪਣੇ ਦੋ ਪਹੀਆ ਵਾਹਨ ਫਾਟਕ ਬੰਦ ਹੋਣ ਦੇ ਬਾਵਜੂਦ ਹੇਠਾਂ ਕੱਢਣ ਦੀ ਕੋਸ਼ਿਸ਼ ਕਰਦੇ ਨਜ਼ਰ ਆਉਂਦੇ ਆਮ ਦਿਖਾਈ ਦਿੰਦੇ ਹਨ। ਇਸੇ ਕਾਰਨ ਇਹ ਹਾਦਸਾ ਵਾਪਰਿਆ ਹੈ। ਦੱਸ ਦੇਈਏ ਕਿ ਬਹੁਤ ਸਾਰੇ ਲੋਕ ਅਜਿਹੇ ਵੀ ਹਨ, ਜੋ ਇਸ ਹਾਦਸੇ ਲਈ ਪ੍ਸ਼ਾਸਨ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਫਾਟਕਾਂ ਕੋਲ ਖੜ੍ਹੇ ਲੋਕਾਂ ਨੇ ਦੱਸਿਆ ਕਿ ਰੇਲ ਗੱਡੀ ਆਉਣ ਦੇ ਸਮੇਂ ਫਾਟਕ ਬੰਦ ਹੋਣ ਕਾਰਨ ਲੋਕਾਂ ਨੂੰ ਲੰਘਣ ਲਈ ਕਾਫੀ ਲੰਮੀ ਉਡੀਕ ਕਰਨੀ ਪੈਂਦੀ ਹੈ, ਜਿਸ ਕਰਕੇ ਲੋਕਾਂ ਦਾ ਸਬਰ ਟੁੱਟ ਜਾਂਦਾ ਹੈ। ਇਸ ਦੌਰਾਨ ਸਥਾਨਕ ਲੋਕਾਂ ਨੇ ਸੁਰੱਖਿਆ ਦੇ ਮੱਦੇਨਜ਼ਰ ਫਾਟਕਾਂ ’ਤੇ ਕਈ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਨ ਦੀ ਮੰਗ ਕੀਤੀ ਤਾਂਕਿ ਦੋਵਾਂ ਪਾਸਿਓਂ ਤੋਂ ਆਉਣ ਵਾਲੇ ਟ੍ਰੈਫਿਕ ’ਤੇ ਨਿਯੰਤਰਣ ਕੀਤਾ ਜਾ ਸਕੇ। 
 


rajwinder kaur

Content Editor

Related News