ਅਨਾਜ ਮੰਡੀ ਟੈਂਡਰ ਘਪਲੇ ਦੇ ਮੁੱਖ ਸ਼ਿਕਾਇਤਕਰਤਾ ਨੇ ਕੌਂਸਲਰ ''ਤੇ ਲਾਇਆ ਧਮਕੀ ਦੇਣ ਦਾ ਦੋਸ਼
Thursday, Aug 25, 2022 - 03:08 PM (IST)
ਲੁਧਿਆਣਾ (ਰਾਜ) : ਇੱਥੇ ਵਿਜੀਲੈਂਸ ਦਫ਼ਤਰ ਦੇ ਬਾਹਰ ਵੀਰਵਾਰ ਨੂੰ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਅਨਾਜ ਮੰਡੀ ਟ੍ਰਾਂਸਪੋਰਟੇਸ਼ਨ ਟੈਂਡਰ ਘਪਲੇ ਦੇ ਮੁੱਖ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਅਤੇ ਕੌਂਸਲਰ ਸੰਨੀ ਭੱਲਾ ਆਪਸ 'ਚ ਭਿੜ ਗਏ। ਅਸਲ 'ਚ ਗੁਰਪ੍ਰੀਤ ਦਾ ਦੋਸ਼ ਹੈ ਕਿ ਕੌਂਸਲਰ ਸੰਨੀ ਭੱਲਾ ਨੇ ਉਨ੍ਹਾਂ ਨੂੰ ਸ਼ਰੇਆਮ ਧਮਕੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਨੀ ਨੇ ਉਨ੍ਹਾਂ ਨੂੰ ਕਿਹਾ ਕਿ ਅਸੀਂ ਦੇਖ ਲਵਾਂਗੇ, ਜਦੋਂ ਕਿ ਸੰਨੀ ਭੱਲਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹਾ ਕੁੱਝ ਵੀ ਨਹੀਂ ਕਿਹਾ ਗਿਆ ਹੈ।
ਅਸਲ 'ਚ ਸੰਨੀ ਭੱਲਾ ਸਾਬਕਾ ਮੰਤਰੀ ਭਾਰਤ ਭੂਸ਼ਣ ਦਾ ਖ਼ਾਸ ਹੈ। ਇਹ ਗੱਲ ਇੰਨੀ ਵੱਧ ਗਈ ਕਿ ਦੋਵੇਂ ਪੱਖ ਵਿਜੀਲੈਂਸ ਦਫ਼ਤਰ ਦੇ ਬਾਹਰ ਆਹਮੋ-ਸਾਹਣੇ ਹੋ ਗਏ ਹਨ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਨ੍ਹਾਂ ਦੇ ਨਜ਼ਦੀਕੀਆਂ ਦੀਆਂ ਮੁਸ਼ਕਲਾਂ ਵੱਧਣ ਵਾਲੀਆਂ ਹਨ। ਵਿਜੀਲੈਂਸ ਨੇ ਉਨ੍ਹਾਂ ਦੇ ਕਰੀਬੀਆਂ ਦੀ ਸੂਚੀ ਤਿਆਰ ਕਰ ਲਈ ਹੈ।