ਲੁਧਿਆਣਾ ਪੱਛਮੀ ਜ਼ਿਮਨੀ ਚੋਣ: 7 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ

Wednesday, Jun 04, 2025 - 03:39 PM (IST)

ਲੁਧਿਆਣਾ ਪੱਛਮੀ ਜ਼ਿਮਨੀ ਚੋਣ: 7 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ

ਲੁਧਿਆਣਾ (ਪੰਕਜ)- ਪੰਜਾਬ ਵਿਧਾਨ ਸਭਾ ਲੁਧਿਆਣਾ ਪੱਛਮੀ ’ਤੇ ਹੋਣ ਜਾ ਰਹੀਆਂ ਉਪ ਚੋਣਾਂ ’ਚ ਨਾਮਜ਼ਦਗੀਆਂ ਦਾਖਲ ਕਰਨ ਵਾਲੇ 22 ਉਮੀਦਵਾਰਾਂ ਦੇ ਦਸਤਾਵੇਜ਼ ਜਾਂਚਣ ਤੋਂ ਬਾਅਦ 15 ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਸ ਦੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਦੀ ਕੋਸ਼ਿਸ਼ ਮਗਰੋਂ MP ਔਜਲਾ ਨੇ UNO ਤੇ PM ਮੋਦੀ ਅੱਗੇ ਰੱਖੀ ਇਹ ਮੰਗ

ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਹਨ, ਉਨ੍ਹਾਂ ਵਿਚ ਭਾਰਤ ਭੂਸ਼ਣ ਆਸ਼ੂ (ਕਾਂਗਰਸ), ਪਰਉਪਕਾਰ ਸਿੰਘ ਘੁੰਮਣ (ਸ਼੍ਰੋਮਣੀ ਅਕਾਲੀ ਦਲ), ਸੰਜੀਵ ਅਰੋੜਾ (ਆਮ ਆਦਮੀ ਪਾਰਟੀ), ਪਰਮਜੀਤ ਸਿੰਘ ਭਰਾਜ (ਆਜ਼ਾਦ), ਅਲਬਰਟ ਦੂਆ (ਆਜ਼ਾਦ), ਜਤਿੰਦਰ ਸ਼ਰਮਾ (ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ), ਰਾਜੇਸ਼ ਸ਼ਰਮਾ (ਆਜ਼ਾਦ), ਨੀਟੂ (ਆਜ਼ਾਦ), ਜੀਵਨ ਗੁਪਤਾ (ਭਾਜਪਾ), ਨਵਨੀਤ ਕੁਮਾਰ (ਅਕਾਲੀ ਦਲ ਅੰਮ੍ਰਿਤਸਰ), ਰੇਨੂ (ਆਜ਼ਾਦ), ਪਵਨਦੀਪ ਸਿੰਘ (ਆਜ਼ਾਦ) ਅਤੇ ਗੁਰਦੀਪ ਸਿੰਘ ਕਾਹਲੋਂ (ਆਜ਼ਾਦ) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 5 ਜੂਨ ਤੱਕ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਰੀਕ ਹੈ, ਜਿਸ ਤੋਂ ਬਾਅਦ ਸਪੱਸ਼ਟ ਹੋ ਜਾਵੇਗਾ ਕਿ ਇਸ ਸੀਟ ’ਤੇ ਕਿੰਨੇ ਉਮੀਦਵਾਰ ਚੋਣ ਲੜ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News