ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ ’ਚ ਸ਼ਾਮਲ

Thursday, Jun 05, 2025 - 11:24 AM (IST)

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ ’ਚ ਸ਼ਾਮਲ

ਜਲੰਧਰ/ਚੰਡੀਗੜ੍ਹ, (ਧਵਨ, ਅੰਕੁਰ)- ਆਮ ਆਦਮੀ ਪਾਰਟੀ ਪਾਰਟੀ ਲੁਧਿਆਣਾ ਪੱਛਮੀ ’ਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਬੁੱਧਵਾਰ ਨੂੰ ਆਜ਼ਾਦ ਉਮੀਦਵਾਰ ਕਮਲ ਪਵਾਰ ਅਧਿਕਾਰਤ ਤੌਰ ’ਤੇ ‘ਆਪ’ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ ਤੇ ਸਵਾਗਤ ਕੀਤਾ।

ਇਹ ਖ਼ਬਰ ਵੀ ਪੜ੍ਹੋ - 10 ਰੁਪਏ ਨਾਲ ਜਿੱਤ ਲਏ 11 ਲੱਖ ਰੁਪਏ! ਰਾਤੋ-ਰਾਤ ਬਦਲ ਗਈ ਪੰਜਾਬ ਦੇ ਵਿਅਕਤੀ ਦੀ ਕਿਸਮਤ

ਕਮਲ ਪਵਾਰ ਸਮੂਹ ਸਮਾਜ ਸੰਗਠਨ ਐੱਨ. ਜੀ. ਓ. ਦੇ ਪ੍ਰਧਾਨ ਵਜੋਂ ਵੀ ਕੰਮ ਕਰਦੇ ਹਨ। ਲੁਧਿਆਣਾ ’ਚ ਸਮਾਜ ਸੇਵਾ ਅਤੇ ਜ਼ਮੀਨੀ ਪੱਧਰ ’ਤੇ ਸਰਗਰਮੀ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣੇ ਜਾਣ ਵਾਲੇ ਪਵਾਰ ਨੇ ‘ਆਪ’ ਦੇ ਲੋਕ-ਕੇਂਦ੍ਰਿਤ ਨੀਤੀਆਂ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਪ੍ਰਭਾਵਿਤ ਹਨ। ਇਹ ਪਾਰਟੀ ਸੱਚਮੁੱਚ ਆਮ ਨਾਗਰਿਕਾਂ ਦੀਆਂ ਇੱਛਾਵਾਂ ਦੀ ਨੁਮਾਇੰਦਗੀ ਕਰਦੀ ਹੈ ਤੇ ਇਸ ਲਹਿਰ ’ਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News