ਲੁਧਿਆਣਾ ਪੱਛਮੀ ਚੋਣ: ਵੋਟਰਾਂ ਨੇ ਦਿਖਾਇਆ ਉਤਸ਼ਾਹ, ਪਿਛਲੀ ਵਾਰ ਨਾਲੋਂ ਜ਼ਿਆਦਾ ਹੋ ਰਹੀ ਵੋਟਿੰਗ

Thursday, Jun 19, 2025 - 12:55 PM (IST)

ਲੁਧਿਆਣਾ ਪੱਛਮੀ ਚੋਣ: ਵੋਟਰਾਂ ਨੇ ਦਿਖਾਇਆ ਉਤਸ਼ਾਹ, ਪਿਛਲੀ ਵਾਰ ਨਾਲੋਂ ਜ਼ਿਆਦਾ ਹੋ ਰਹੀ ਵੋਟਿੰਗ

ਲੁਧਿਆਣਾ (ਅਸ਼ੋਕ): ਅੱਜ ਲੁਧਿਆਣਾ ਪੱਛਮੀ ਹਲਕੇ ਵਿਚ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਈ। ਇਸ ਵਿਚ ਵੋਟਰਾਂ ਵੱਲੋਂ ਕਾਫ਼ੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ 11 ਵਜੇ ਤਕ 9.75 ਫ਼ੀਸਦੀ ਵੋਟਿੰਗ ਹੋਈ ਸੀ ਤੇ 1 ਵਜੇ ਤਕ 29.1 ਫ਼ੀਸਦੀ ਵੋਟਿੰਗ ਹੋਈ ਸੀ। ਇਸ ਵਾਰ 11 ਵਜੇ ਤਕ 21.51 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਕਾਂਗਰਸ ਪਾਰਟੀ ਨੇ 6 ਸਾਲਾਂ ਲਈ ਪਾਰਟੀ ਤੋਂ ਬਾਹਰ ਕੱਢੇ 2 ਲੀਡਰ

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਸ਼ਾਮ 6 ਵਜੇ ਤਕ ਵੋਟਿੰਗ ਕੇਂਦਰ ਵਿਚ ਦਾਖ਼ਲ ਹੋਏ ਹਰ ਵੋਟਰ ਨੂੰ ਵੋਟ ਪਾਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਤੋਂ ਬਾਹਰ ਨਿਕਲ ਕੇ ਪੋਲਿੰਗ ਬੂਥਾਂ 'ਤੇ ਆਉਣ ਤੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨ, ਤਾਂ ਜੋ ਵੱਡੀ ਗਿਣਤੀ ਵਿਚ ਵੋਟਿੰਗ ਹੋ ਸਕੇ, ਤਾਂ ਜੋ ਰਿਕਾਰਡ ਵੋਟਿੰਗ ਦੀ ਮਿਸਾਲ ਬਣ ਸਕੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News