ਪੂਰਬੀ ਸਬ-ਰਜਿਸਟਰਾਰ ਦਫ਼ਤਰ ''ਚ ਸ਼ੁਰੂ ਹੋਇਆ ਰਜਿਸਟਰੀਆਂ ਕਰਵਾਉਣ ਦਾ ਕੰਮ

Wednesday, Mar 05, 2025 - 03:54 PM (IST)

ਪੂਰਬੀ ਸਬ-ਰਜਿਸਟਰਾਰ ਦਫ਼ਤਰ ''ਚ ਸ਼ੁਰੂ ਹੋਇਆ ਰਜਿਸਟਰੀਆਂ ਕਰਵਾਉਣ ਦਾ ਕੰਮ

ਲੁਧਿਆਣਾ (ਅਨਿਲ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੇਤਾਵਨੀ ਮਗਰੋਂ ਟ੍ਰਾਂਸਪੋਰਟ ਨਗਰ ਸਥਿਤ ਪੂਰਬੀ ਸਬ ਰਜਿਸਟਰਾਰ ਦਫ਼ਤਰ ਵਿਚ ਅੱਜ 2 ਦਿਨ ਬਾਅਦ ਰਜਿਸਟਰੀਆਂ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਤਹਿਸੀਲਦਾਰ ਯੂਨੀਅਨ ਨੇ ਪੱਛਮੀ ਤਹਿਸੀਲ ਦੇ ਤਹਿਸੀਲਦਾਰ ਜਗਸੀਰ ਸਿੰਘ 'ਤੇ ਵਿਜੀਲੈਂਸ ਪੁਲਸ ਵੱਲੋਂ ਦਰਜ ਕੀਤੇ ਗਏ ਮਾਮਲੇ ਦੇ ਵਿਰੋਧ ਵਿਚ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਸੀ।

PunjabKesari

ਇਹ ਖ਼ਬਰ ਵੀ ਪੜ੍ਹੋ -  ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਵੀ ਸਮੂਹਿਕ ਛੁੱਟੀ ਦਾ ਐਲਾਨ

ਇਸ ਮਗਰੋਂ ਅੱਜ ਪੂਰਬੀ ਸਬ ਰਜਿਸਟਰਾਰ ਦਫ਼ਤਰ ਵਿਚ ਲੋਕਾਂ ਨੂੰ ਇਕ ਵੱਡੀ ਰਾਹਤ ਮਿਲ ਰਹੀ ਹੈ। ਤਹਿਸੀਲ ਵਿਚ ਰਜਿਸਟਰੀਆਂ ਕਰਵਾਉਣ ਲਈ ਲੋਕਾਂ ਦੀ ਕਾਫ਼ੀ ਭੀੜ ਵੇਖਣ ਨੂੰ ਮਿਲ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News