ਵੱਡੀ ਖ਼ਬਰ: ਲੁਧਿਆਣਾ ’ਚ ਦਿਨ-ਦਿਹਾੜੇ ਪਤੀ ਨੇ ਵੱਢੀ ਪਤਨੀ, ਚਾਕੂ ਮਾਰ-ਮਾਰ ਕੱਢੀਆਂ ਅੰਤੜੀਆਂ

Thursday, Apr 08, 2021 - 07:34 PM (IST)

ਵੱਡੀ ਖ਼ਬਰ: ਲੁਧਿਆਣਾ ’ਚ ਦਿਨ-ਦਿਹਾੜੇ ਪਤੀ ਨੇ ਵੱਢੀ ਪਤਨੀ, ਚਾਕੂ ਮਾਰ-ਮਾਰ ਕੱਢੀਆਂ ਅੰਤੜੀਆਂ

ਲੁਧਿਆਣਾ (ਮਹੇਸ਼)— ਲੁਧਿਆਣਾ ਤੋਂ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਔਰਤ ਦਾ ਕਤਲ ਘਰੇਲੂ ਕਲੇਸ਼ ਦੇ ਚਲਦਿਆਂ ਕੀਤਾ ਗਿਆ।

PunjabKesari

ਮਿ੍ਰਤਕਾ ਦੀ ਪਛਾਣ ਜਸਵਿੰਦਰ ਕੌਰ ਦੇ ਰੂਪ ’ਚ ਹੋਈ ਹੈ,ਜੋਕਿ ਕੈਲਾਸ਼ ਨਗਰ ਬਸਤੀ ਜੋਧੇਵਾਲ ਦੀ ਰਹਿਣ ਵਾਲੀ ਸੀ। ਮਿਲੀ ਜਾਣਕਾਰੀ ਮੁਤਾਬਕ ਉਕਤ ਔਰਤ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ, ਜਿਸ ਕਰਕੇ ਘਰ ’ਚ ਕਲੇਸ਼ ਰਹਿੰਦਾ ਸੀ। ਬੀਤੀ ਰਾਤ ਵੀ ਦੋਹਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ ਅਤੇ ਝਗੜੇ ਤੋਂ ਬਾਅਦ ਪਤਨੀ ਆਪਣੇ ਭਤੀਜੀਆਂ ਦੇ ਘਰ ਚਲੀ ਗਈ ਸੀ। ਸਵੇਰੇ ਜਦੋਂ ਵਾਪਸ ਪਰਤੀ ਤਾਂ ਵੇਖਿਆ ਪਤੀ ਸ਼ਰਾਬ ਪੀ ਰਿਹਾ ਸੀ।

ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ

PunjabKesari

ਇਸੇ ਦੌਰਾਨ ਫਿਰ ਦੋਹਾਂ ਵਿਚਾਲੇ ਮਾਮੂਲੀ ਝਗੜਾ ਹੋ ਗਿਆ ਅਤੇ ਤੈਸ਼ ’ਚ ਆ ਕੇ ਪਤੀ ਰਮੇਸ਼ ਕੁਮਾਰ ਨੇ ਆਪਣੀ ਪਤਨੀ ’ਤੇ ਚਾਕੂਆਂ ਨਾਲ ਹਮਲਾ ਕਰਕੇ ਦਰਦਨਾਕ ਮੌਤ ਦੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਪਹਿਲਾਂ ਉਸ ਦੇ ਮੂੰਹ ’ਤੇ ਚਾਕੂਆਂ ਨਾਲ ਤਿੱਖੇ ਵਾਰ ਕੀਤੇ ਅਤੇ ਬਾਅਦ ਵਿਚ ਪੇਟ ’ਚ ਤਿੱਖੇ ਵਾਰ ਕਰਕੇ ਉਸ ਦੀਆਂ ਅੰਤੜੀਆਂ ਤੱਕ ਬਾਹਰ ਕੱਢ ਦਿੱਤੀਆਂ।

ਇਹ ਵੀ ਪੜ੍ਹੋ : ਗੋਰਾਇਆ ਮੇਨ ਹਾਈਵੇਅ ’ਤੇ ਵਾਪਰੇ ਦਰਦਨਾਕ ਹਾਦਸੇ ਵਿਚ ਕਬੱਡੀ ਖਿਡਾਰੀ ਦੀ ਮੌਤ

PunjabKesari

ਪਤੀ ਵੱਲੋਂ ਕਤਲ ਕੀਤੀ ਗਈ ਪਤਨੀ ਦੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਹ ਕਾਫ਼ੀ ਦਿਲ ਦਹਿਲਾ ਦੇਣ ਵਾਲੀਆਂ ਹਨ। ਇਥੇ ਹੀ ਬਸ ਨਹੀਂ ਹੋਈ। ਉਰਤ ਵਿਅਕਤੀ ਨੇ ਪਤਨੀ ਨੂੰ ਮੌਤ ਦੇ ਘਾਟ ਉਤਾਰਣ ਤੋਂ ਬਾਅਦ ਖੁਦ ਹੀ ਪੁਲਸ ਨੂੰ ਫੋਨ ਕਰਕੇ ਦੱਸਿਆ ਕਿ ਉਸ ਨੇ ਜਸਵਿੰਦਰ ਦਾ ਕਤਲ ਕਰ ਦਿੱਤਾ ਹੈ। ਪੁਲਸ ਨੂੰ ਜਾਣਕਾਰੀ ਦੇਣ ਤੋਂ ਬਾਅਦ ਮੁਲਜ਼ਮ ਪਤੀ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ’ਤੇ ਪਹੁੰਚੀ ਸਬੰਧਤ ਥਾਣੇ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।  

PunjabKesari

ਜਸਵਿੰਦਰ ਕੌਰ ਨੇ ਤਿੰਨ ਬੱਚੇ ਹਨ, ਜਿਨ੍ਹਾਂ ’ਚੋਂ ਦੋ ਬੇਟੇ ਅਤੇ ਇਕ ਬੇਟੀ ਹੈ। ਬੇਟੀ ਫਗਵਾੜਾ ਵਿਖੇ ਵਿਆਹੀ ਹੋਈ ਹੈ। ਜਸਵਿੰਦਰ ਦਾ ਇਕ ਬੇਟਾ ਦੁਬੱਈ ਵਿਖੇ ਰਹਿੰਦਾ ਹੈ ਜਦਕਿ ਘਰੇਲੂ ਕਲੇਸ਼ ਕਰਕੇ ਇਕ ਬੇਟਾ ਕਰੀਬ 15 ਦਿਨਾਂ ਪਹਿਲਾਂ ਹੀ ਘਰ ਛੱਡ ਕੇ ਚਲਾ ਗਿਆ ਹੈ। 

PunjabKesari

PunjabKesari

PunjabKesari

 

PunjabKesari

ਇਹ ਵੀ ਪੜ੍ਹੋ : ਜਲੰਧਰ: ਹਸਪਤਾਲ ਨੇ ਵੈਂਟੀਲੇਟਰ ਦੇਣ ਤੋਂ ਕੀਤਾ ਇਨਕਾਰ, ਸਾਬਕਾ ਫ਼ੌਜੀ ਨੇ ਤੜਫ਼-ਤੜਫ਼ ਕੇ ਦਹਿਲੀਜ਼ ’ਤੇ ਹੀ ਤੋੜਿਆ ਦਮ

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News