ਲੁਧਿਆਣਾ ਦੀ ਔਰਤ ਦੀ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ
Wednesday, Jan 01, 2025 - 12:40 PM (IST)
ਲੁਧਿਆਣਾ (ਗੌਤਮ): ਨਸ਼ੇ ਕਰ ਰਹੀ ਔਰਤ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਹਰਕਤ ’ਚ ਆਉਂਦਿਆਂ ਔਰਤ ਨੂੰ ਕਾਬੂ ਕਰ ਲਿਆ। ਥਾਣਾ ਡਵੀਜ਼ਨ ਨੰ. 5 ਦੀ ਪੁਲਸ ਨੇ ਸੀ. ਆਰ. ਪੀ. ਐੱਫ. ਕਾਲੋਨੀ ਦੁੱਗਰੀ ਦੀ ਰਹਿਣ ਵਾਲੀ ਮੀਨਾਕਸ਼ੀ ਭਾਟੀਆ ਉਰਫ਼ ਪ੍ਰਿਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਬ-ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਮਨਜੀਤ ਨਗਰ ’ਚ ਆਪਣੀ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਇਕ ਔਰਤ ਦੇ ਨਸ਼ੇ ’ਚ ਟੁੰਨ ਹੋਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਮਗਰੋਂ ਹੁਣ 4 ਤੇ 9 ਜਨਵਰੀ ਲਈ ਹੋ ਗਿਆ ਵੱਡਾ ਐਲਾਨ (ਵੀਡੀਓ)
ਇਸ ਸਬੰਧੀ ਮੁਖ਼ਬਰ ਨੇ ਦੱਸਿਆ ਕਿ ਉਕਤ ਔਰਤ ਮਨਜੀਤ ਨਗਰ ਦੀ ਗਲੀ ਨੰ. 7 ’ਚ ਨਸ਼ਾ ਕਰ ਰਹੀ ਸੀ। ਸੂਚਨਾ ਦੇ ਆਧਾਰ ’ਤੇ ਪੁਲਸ ਨੇ ਛਾਪਾ ਮਾਰ ਕੇ ਔਰਤ ਨੂੰ ਕਾਬੂ ਕਰ ਲਿਆ ਅਤੇ ਔਰਤ ਕੋਲੋਂ ਇਕ ਲਾਈਟਰ, ਸਿਲਵਰ ਪੇਪਰ, ਥੋੜ੍ਹਾ ਸੜਿਆ ਹੋਇਆ 10 ਰੁਪਏ ਦਾ ਨੋਟ ਅਤੇ ਹੋਰ ਸਾਮਾਨ ਬਰਾਮਦ ਕੀਤਾ। ਪੁਲਸ ਅਨੁਸਾਰ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਕਤ ਔਰਤ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਨਸ਼ਾ ਕਿਥੋਂ ਲਿਆਉਂਦੀ ਹੈ, ਤਾਂ ਜੋ ਨਸ਼ਾ ਸਪਲਾਈ ਕਰਨ ਵਾਲੇ ਸਮੱਗਲਰ ਨੂੰ ਵੀ ਕਾਬੂ ਕੀਤਾ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8