ਪਤੀ ਨੇ ਪਤਨੀ ਸਣੇ ਪ੍ਰੇਮੀ ਦਾ ਚਾੜ੍ਹਿਆ ਕੁਟਾਪਾ, ਵੀਡੀਓ ਵਾਇਰਲ
Sunday, Feb 03, 2019 - 11:34 AM (IST)
ਲੁਧਿਆਣਾ : ਇਕ ਮਹਿਲਾ ਤੇ ਨੌਜਵਾਨ ਦੀ ਡੰਡਿਆਂ ਨਾਲ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਨਾਜਾਇਜ਼ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ। ਸਥਾਨਕ ਟਿੱਬਾ ਰੋਡ 'ਤੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੀ ਪਤਨੀ ਦੇ ਪ੍ਰੇਮੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਪੁਲਸ ਨੇ ਦੋਸ਼ੀ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਦੋਸ਼ੀ ਪਤੀ, ਜੋ ਕਿ ਟਰੱਕ ਡਰਾਈਵਰ ਹੈ, ਆਪਣੀ ਪਤਨੀ ਸਮੇਤ ਮ੍ਰਿਤਕ ਗੁਰਵਿੰਦਰ ਸਿੰਘ (23), ਕਾਲੇਬਾਦ ਦੇ ਘਰ 'ਚ ਕਿਰਾਏ 'ਤੇ ਰਹਿੰਦਾ ਸੀ। ਇਸ ਦੌਰਾਨ ਦੋਸ਼ੀ ਦੀ ਪਤਨੀ ਦੇ ਗੁਰਵਿੰਦਰ ਨਾਲ ਪ੍ਰੇਮ ਸਬੰਧ ਸਥਾਪਿਤ ਹੋ ਗਏ ਅਤੇ ਉਹ ਆਪਣੀ ਪਤਨੀ ਨੂੰ ਲੈ ਕੇ ਟਿੱਬਾ ਰੋਡ ਨੇੜੇ ਰਹਿਣ ਲੱਗ ਪਿਆ। ਇੱਥੇ ਇਕ ਦਿਨ ਜਦੋਂ ਮ੍ਰਿਤਕ ਗੁਰਵਿੰਦਰ ਦੋਸ਼ੀ ਦੀ ਪਤਨੀ ਨੂੰ ਮਿਲਣ ਆਇਆ ਤਾਂ ਉਸ ਨੂੰ ਸ਼ੱਕ ਪੈ ਗਿਆ ਅਤੇ ਉਹ ਆਪਣੇ ਭਰਾ ਨੂੰ ਲੈ ਕੇ ਘਰ ਪੁੱਜਾ।
ਇਸ ਦੌਰਾਨ ਉਸ ਨੇ ਆਪਣੀ ਪਤਨੀ ਤੇ ਉਸ ਦੇ ਪ੍ਰੇਮੀ ਗੁਰਵਿੰਦਰ ਨੂੰ ਰੰਗੇ ਹੱਥੀਂ ਫੜ੍ਹ ਲਿਆ ਅਤੇ ਦੋਹਾਂ ਨਾਲ ਕਾਫੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਦੋਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ। ਹਸਪਤਾਲ 'ਚ ਇਲਾਜ ਦੌਰਾਨ ਗੁਰਵਿੰਦਰ ਨੇ ਦਮ ਤੋੜ ਦਿੱਤਾ, ਜਿਸ ਤੋਂ ਬਾਅਦ ਦੋਸ਼ੀ ਪਤੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।