ਲੁਧਿਆਣਾ : ਭਾਜਪਾ ਵਲੋਂ ਡੀ. ਐੱਸ. ਪੀ. ਸੇਖੋਂ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ

Wednesday, Dec 11, 2019 - 03:58 PM (IST)

ਲੁਧਿਆਣਾ : ਭਾਜਪਾ ਵਲੋਂ ਡੀ. ਐੱਸ. ਪੀ. ਸੇਖੋਂ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ

ਲੁਧਿਆਣਾ (ਨਰਿੰਦਰ) : ਲੁਧਿਆਣਾ ਕਾਰਪੋਰੇਸ਼ਨ 'ਚ ਬਤੌਰ ਡੀ. ਐੱਸ. ਪੀ. ਤਾਇਨਾਤ ਬਲਵਿੰਦਰ ਸਿੰਘ ਸੇਖੋਂ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਜਿੱਥੇ ਇਕ ਪਾਸੇ ਉਸ ਨੂੰ ਬਰਖਾਸਤ ਕਰਨ ਤੋਂ ਬਾਅਦ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਬੈਂਸ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਹਿਮਤ ਵਿਖਾਈ ਦੇ ਰਹੇ ਹਨ, ਉੱਥੇ ਹੀ ਲੁਧਿਆਣਾ ਭਾਜਪਾ ਦੀ ਲੀਡਰਸ਼ਿਪ ਇਸ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਸੇਖੋਂ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

ਭਾਜਪਾ ਦੇ ਸੀਨੀਅਰ ਆਗੂ ਕਮਲ ਚੇਟਲੀ ਨੇ ਕਿਹਾ ਕਿ ਇਹ ਮੁੱਦਾ ਅਸੀਂ ਦੇਸ਼ ਦੇ ਗ੍ਰਹਿ ਮੰਤਰੀ ਤੱਕ ਲੈ ਕੇ ਜਾਵਾਂਗੇ ਕਿਉਂਕਿ ਇਕ ਅਫਸਰ ਦੇ ਨਾਲ ਮੰਤਰੀ ਵੱਲੋਂ ਧੱਕੇਸ਼ਾਹੀ ਕੀਤੀ ਗਈ ਹੈ। ਲੁਧਿਆਣਾ ਦੀ ਭਾਜਪਾ ਲੀਡਰਸ਼ਿਪ ਵੱਲੋਂ ਭਾਰਤ ਭੂਸ਼ਣ ਆਸ਼ੂ ਦੀ ਡੀ. ਐੱਸ. ਪੀ. ਸੇਖੋਂ ਨਾਲ ਗੱਲਬਾਤ ਦੀ ਆਡੀਓ ਕਲਿੱਪ ਮੁੜ ਤੋਂ ਪ੍ਰੈੱਸ ਅੱਗੇ ਸੁਣਾਈ ਗਈ ਅਤੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫਸਰ ਨਾਲ ਬਦਸਲੂਕੀ ਕਰਨ ਦੇ ਮਾਮਲੇ ਨੂੰ ਵੀ ਲੈ ਕੇ ਭਾਰਤ ਭੂਸ਼ਣ ਆਸ਼ੂ 'ਤੇ ਸਵਾਲ ਖੜ੍ਹੇ ਕੀਤੇ।


author

Babita

Content Editor

Related News