ਲੰਪੀ ਸਕਿਨ ਬੀਮਾਰੀ ਨੂੰ ਲੈ ਕੇ ਕੇਂਦਰੀ ਮੰਤਰੀ ਰੁਪਾਣਾ ਨਾਲ MP ਡਾ. ਅਮਰ ਸਿੰਘ ਵੱਲੋਂ ਮੁਲਾਕਾਤ, ਕੀਤੀ ਇਹ ਮੰਗ
Thursday, Sep 01, 2022 - 11:39 PM (IST)
ਦਿੱਲੀ : ਸ੍ਰੀ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਪਸ਼ੂ ਪਾਲਣ ਮੰਤਰੀ ਪੁਰਸ਼ੋਤਮ ਰੁਪਾਣਾ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਦੇ ਹਰ ਪਿੰਡ ਵਿੱਚ ਲੰਪੀ ਸਕਿਨ ਦੀ ਬਿਮਾਰੀ ਨੇ ਪਸ਼ੂਆਂ ਨੂੰ ਪ੍ਰਭਾਵਿਤ ਕੀਤਾ ਹੈ। ਡਾ. ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਬਹੁਤ ਹੀ ਚਿੰਤਾਜਨਕ ਤੌਰ 'ਤੇ ਪੰਜਾਬ ਸਰਕਾਰ ਦੁਆਰਾ ਦਾਅਵਾ ਕੀਤੇ ਗਏ ਪ੍ਰਭਾਵਿਤ ਅਤੇ ਮਰੇ ਹੋਏ ਪਸ਼ੂਆਂ ਦੀ ਗਿਣਤੀ ਡੇਅਰੀ ਫਾਰਮਰ ਐਸੋਸੀਏਸ਼ਨਾਂ ਦੁਆਰਾ ਦਾਅਵਾ ਕੀਤੀ ਗਈ ਗਿਣਤੀ ਦਾ ਦਸਵਾਂ ਹਿੱਸਾ ਹੈ। ਰਾਜ ਸਰਕਾਰ ਦਾ ਦਾਅਵਾ ਹੈ ਕਿ ਸੰਕਰਮਿਤ ਪਸ਼ੂਆਂ ਦੀ ਕੁੱਲ ਸੰਖਿਆ 1.25 ਲੱਖ ਹੈ, ਜਦਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦਾ ਦਾਅਵਾ ਹੈ ਕਿ ਮਰੇ ਹੋਏ ਪਸ਼ੂਆਂ ਦੀ ਗਿਣਤੀ 1.25 ਲੱਖ ਹੈ।
ਇਹ ਵੀ ਪੜ੍ਹੋ : ...ਤੇ ਹੁਣ ਜੌੜੇਮਾਜਰਾ ਨੇ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ, ਕਹੀਆਂ ਇਹ ਗੱਲਾਂ
ਉਨ੍ਹਾਂ ਕਿਹਾ ਕਿ ਉਹ ਪ੍ਰਭਾਵਿਤ ਪਸ਼ੂਆਂ ਦੀ ਗਿਣਤੀ ਦਾ ਪਤਾ ਲਗਾਉਣ ਲਈ ਇਕ ਵਿਸ਼ੇਸ਼ ਕੇਂਦਰੀ ਟੀਮ ਭੇਜੇ ਅਤੇ ਪੰਜਾਬ ਵਿੱਚ ਇਸ ਪ੍ਰਕੋਪ ਨਾਲ ਨਜਿੱਠਣ ਲਈ ਜੋ ਵੀ ਵਿਗਿਆਨਕ ਅਤੇ ਵਿੱਤੀ ਸਰੋਤਾਂ ਦੀ ਲੋੜ ਹੈ, ਉਹ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਛੋਟੇ ਕਿਸਾਨਾਂ ਨੂੰ ਆਮਦਨ ਦਾ ਇਕ ਕੀਮਤੀ ਸਰੋਤ ਪ੍ਰਦਾਨ ਕਰਦਾ ਹੈ। ਅਖੀਰ 'ਚ ਦੁੱਧ ਦੇਣ ਵਾਲੇ ਪਸ਼ੂਆਂ ਦੀ ਮੌਤ ਕਾਰਨ ਛੋਟੇ ਕਿਸਾਨਾਂ ਤੇ ਗਰੀਬ ਪਰਿਵਾਰਾਂ ਦੇ ਹੋਏ ਆਰਥਿਕ ਨੁਕਸਾਨ ਨੂੰ ਦੇਖਦਿਆਂ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਪਸ਼ੂਆਂ ਦੇ ਮਾਲਕਾਂ ਨੂੰ ਯਕਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ਪ੍ਰਭਾਵਸ਼ਾਲੀ ਅਤੇ ‘ਰੱਜੇ-ਪੁੱਜੇ’ ਲੋਕਾਂ ਦੇ ਜ਼ੁਲਮ ਦਾ ਸ਼ਿਕਾਰ ਨੌਕਰ ਤੇ ਨੌਕਰਾਣੀਆਂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।