ਪੰਜਾਬ 'ਚ 'ਲੰਪੀ ਸਕਿਨ' ਬੀਮਾਰੀ ਦਾ ਕਹਿਰ, ਕੇਂਦਰ ਨੇ ਰਾਸ਼ਟਰੀ ਆਫ਼ਤ ਮੰਨਣ ਤੋਂ ਕੀਤਾ ਇਨਕਾਰ

Tuesday, Aug 09, 2022 - 01:45 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਅੰਦਰ ਪਸ਼ੂਆਂ 'ਚ ਫੈਲੀ ਲੰਪੀ ਸਕਿਨ ਬੀਮਾਰੀ ਕਾਰਨ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਸਿਹਤ ਵਿਭਾਗ ਦੇ ਮੁਤਾਬਕ ਹੁਣ ਤੱਕ ਸੂਬੇ ਅੰਦਰ ਪਸ਼ੂਆਂ 'ਚ ਲੰਪੀ ਸਕਿਨ ਦੇ 38 ਹਜ਼ਾਰ ਦੇ ਕਰੀਬ ਕੇਸ ਸਾਹਮਣੇ ਆ ਚੁੱਕੇ ਹਨ। ਵਿਭਾਗ ਦੇ ਮੁਤਾਬਕ ਇਸ ਬੀਮਾਰੀ ਨਾਲ ਹੁਣ ਤੱਕ 800 ਤੋਂ ਜ਼ਿਆਦਾ ਪਸ਼ੂਆਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਲੰਪੀ ਨੂੰ ਰਾਸ਼ਟਰੀ ਆਫ਼ਤ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਆਨਰ ਕਿਲਿੰਗ : ਪ੍ਰੇਮੀ ਦੇ ਇਸ਼ਕ 'ਚ ਪਈ ਧੀ ਨੂੰ ਪਰਿਵਾਰ ਨੇ ਮਾਰ ਮੁਕਾਇਆ, ਦਾਦੇ ਦਾ ਕਾਲਜਾ ਫਟਿਆ ਤਾਂ ਦੱਸਿਆ ਸੱਚ

ਸਰਕਾਰ ਨੇ ਇਹ ਤਰਕ ਦਿੱਤਾ ਹੈ ਕਿ ਇਸ ਬੀਮਾਰੀ ਦਾ ਪ੍ਰਭਾਵ ਸਿਰਫ ਕੁੱਝ ਸੂਬਿਆਂ 'ਚ ਹੀ ਹੈ। ਇਸ ਬੀਮਾਰੀ ਲਈ ਹੈਦਰਾਬਾਦ ਤੋਂ ਪੰਜਾਬ ਮੰਗਵਾਈਆਂ ਗਈਆਂ 66,666 ਗੋਟ ਪੌਕਸ ਵੈਕਸੀਨ ਇਕ ਦਿਨ 'ਚ ਹੀ ਖ਼ਤਮ ਹੋ ਗਈਆਂ, ਜਿਸ ਤੋਂ ਬਾਅਦ ਵਿਭਾਗ ਵੱਲੋਂ 2 ਲੱਖ ਡੋਜ਼ ਹੋਰ ਮੰਗਵਾਈਆਂ ਗਈਆਂ ਹਨ। ਇਹ ਦਵਾਈ ਵੱਧ ਪ੍ਰਭਾਵਿਤ ਖੇਤਰਾਂ ਨੂੰ ਤਤਕਾਲ ਪਹੁੰਚਾਈ ਜਾਵੇਗੀ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਪਸ਼ੂਆਂ ਨੂੰ ਦਵਾਈ ਲਾਈ ਜਾ ਸਕੇ।

ਇਹ ਵੀ ਪੜ੍ਹੋ : NRI ਮੁੰਡੇ ਨਾਲ ਵਿਆਹ ਕਰਵਾ ਅਮਰੀਕਾ ਪੁੱਜੀ ਕੁੜੀ, ਅਸਲੀਅਤ ਸਾਹਮਣੇ ਆਈ ਤਾਂ ਸਹੁਰਿਆਂ ਦੇ ਉੱਡੇ ਹੋਸ਼

ਇਸ ਬਾਰੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੰਪੀ ਸਕਿਨ ਬਿਮਾਰੀ ਵਿਸ਼ੇਸ਼ ਤੌਰ 'ਤੇ ਗਾਵਾਂ 'ਚ ਫੈਲ ਰਹੀ ਹੈ ਅਤੇ ਸੂਬੇ ਦੇ ਕਈ ਜ਼ਿਲ੍ਹੇ ਇਸ ਬੀਮਾਰੀ ਦੀ ਲਪੇਟ 'ਚ ਆ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਪਸ਼ੂ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਖੁੱਲ੍ਹੇ 'ਚ ਨਾ ਸੁੱਟਿਆ ਜਾਵੇ, ਸਗੋਂ ਦਫ਼ਨ ਕੀਤਾ ਜਾਵੇ ਅਤੇ ਹਾਲ ਦੀ ਘੜੀ ਦੂਜੇ ਸੂਬਿਆਂ ਤੋਂ ਪਸ਼ੂ ਖ਼ਰੀਦ ਕੇ ਪੰਜਾਬ ਅੰਦਰ ਨਾ ਲਿਆਂਦੇ ਜਾਣ ਤਾਂ ਜੋ ਬੀਮਾਰੀ ਦੇ ਫੈਲਣ ਨੂੰ ਰੋਕਿਆ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News