ਪੰਜਾਬ 'ਚ ਵਧਿਆ 'ਲੰਪੀ' ਸਕਿਨ ਦਾ ਕਹਿਰ, ਜਲੰਧਰ ਜ਼ਿਲ੍ਹੇ 'ਚ ਹੁਣ ਤੱਕ 5967 ਕੇਸ ਆਏ ਸਾਹਮਣੇ

Sunday, Aug 14, 2022 - 11:34 AM (IST)

ਜਲੰਧਰ (ਮਾਹੀ)- ਲੰਪੀ ਸਕਿਨ ਭਿਆਨਕ ਬੀਮਾਰੀ ਕਾਰਨ ਪੂਰੇ ਪੰਜਾਬ ’ਚ ਕਈ ਗਊਆਂ ਦੀ ਜਾਨ ਜਾ ਚੁੱਕੀ ਹੈ। ਬੀਮਾਰੀ ਦੀ ਰੋਕਥਾਮ ਸਬੰਧੀ ਪਸ਼ੂ ਪਾਲਣ ਮਹਿਕਮੇ ਵੱਲੋਂ ਕੀਤੇ ਜਾ ਰਹੇ ਕਾਰਜ ਕੀਤੇ ਜਾ ਰਹੇ ਸਨ। ਜਾਣਕਾਰੀ ਦਿੰਦੇ ਹੋਏ ਪਸ਼ੂ ਪਾਲਣ ਮਹਿਕਮਾ ਜਲੰਧਰ ਦੇ ਡਿਪਟੀ ਡਾਇਰੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਣ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਮੁਸਤੈਦੀ ਨਾਲ ਕੰਮ ਕਰਨ ਅਤੇ ਰੋਜ਼ਾਨਾ ਗਊਸ਼ਾਲਾਵਾਂ ਦਾ ਦੌਰਾ ਕੀਤਾ ਜਾਵੇ। ਜਿੱਥੇ ਵੀ ਕਿਤੇ ਕੋਈ ਦਿੱਕਤ ਆਉਂਦੀ ਹੈ ਉਹ ਫੌਰੀ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਦੇ ਧਿਆਨ ’ਚ ਲਿਆਂਦੀ ਜਾਵੇ।

ਇਹ ਵੀ ਪੜ੍ਹੋ: ਰਿਸ਼ਤੇਦਾਰੀ 'ਚ ਜਾ ਰਹੇ ਪਰਿਵਾਰ ਨੂੰ ਮੌਤ ਨੇ ਪਾਇਆ ਘੇਰਾ, ਗੜ੍ਹਸ਼ੰਕਰ ਵਿਖੇ ਬੱਚੇ ਸਣੇ 3 ਮੈਂਬਰਾਂ ਦੀ ਮੌਤ

ਉਨ੍ਹਾਂ ਕਿਹਾ ਕਿ ਜੇਕਰ ਦਵਾਈਆਂ ਬਾਬਤ ਕੋਈ ਜਮ੍ਹਾਖੋਰੀ ਕਰਦਾ ਹੈ ਤਾਂ ਸਬੰਧਤ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ, ਜੇਕਰ ਪਸ਼ੂ ਪਾਲਣ ਮਹਿਕਮੇ ਦੇ ਅਧਿਕਾਰੀਆਂ ਜਾਂ ਕਰਮਚਾਰੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਵਰਤੀ ਜਾਂਦੀ ਹੈ ਤਾਂ ਉਨ੍ਹਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਿੰਡਾਂ ’ਚ ਜਾ ਕੇ ਬੀਮਾਰ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜੇਕਰ ਕਿਸੇ ਪਸ਼ੂ ਦੀ ਮੌਤ ਹੁੰਦੀ ਹੈ ਤਾਂ ਉਸ ਦੀ ਜਾਣਕਾਰੀ ਪੰਚਾਇਤ ਵੱਲੋਂ ਬੀ. ਡੀ. ਪੀ. ਓਜ਼ ਅਤੇ ਵੀ. ਓ. ਨੂੰ ਦਿੱਤੀ ਜਾਵੇ ਤਾਂ ਜੋ ਵੀ ਮਹਿਕਮੇ ਵੱਲੋਂ ਪਸ਼ੂ ਨੂੰ ਢੰਗ ਨਾਲ ਦਫ਼ਨਾਉਣਾ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਲੰਪੀ ਸਕਿਨ ਦੇ 5967 ਕੇਸ ਸਾਹਮਣੇ ਆਏ ਅਤੇ 3368 ਪਸ਼ੂਆਂ ਦੀ ਰਿਕਵਰੀ ਹੋਈ ਅਤੇ 53 ਪਸ਼ੂਆਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ’ਚ ਰੋਜ਼ਾਨਾ 2 ਹਜ਼ਾਰ ਪਸ਼ੂਆਂ ਨੂੰ ਵੈਕਸੀਨ ਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ:ਆਜ਼ਾਦੀ ਦਿਹਾੜੇ ਮੌਕੇ ਜਲੰਧਰ 'ਚ ਸੁਰੱਖਿਆ ਸਖ਼ਤ, 2000 ਪੁਲਸ ਕਰਮਚਾਰੀ ਕਰਨਗੇ ਸ਼ਹਿਰ ਦੀ ਰਖਵਾਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News