ਅਹਿਮ ਖ਼ਬਰ : ''ਲੰਪੀ ਸਕਿਨ'' ਰੋਗ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਖ਼ਾਸ ਅਪੀਲ ਕਰੇਗਾ ਪੰਜਾਬ

Wednesday, Sep 14, 2022 - 08:43 AM (IST)

ਅਹਿਮ ਖ਼ਬਰ : ''ਲੰਪੀ ਸਕਿਨ'' ਰੋਗ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਖ਼ਾਸ ਅਪੀਲ ਕਰੇਗਾ ਪੰਜਾਬ

ਚੰਡੀਗੜ੍ਹ (ਅਸ਼ਵਨੀ) : ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਸਬੰਧੀ ਗਠਿਤ ਮੰਤਰੀ ਸਮੂਹ ਜਲਦੀ ਹੀ ਕੇਂਦਰ ਸਰਕਾਰ ਨੂੰ ਇਸ ਬੀਮਾਰੀ ਨੂੰ ‘ਨੈਸ਼ਨਲ ਐਨੀਮਲ ਡਿਸੀਜ਼ ਕੰਟਰੋਲ ਪ੍ਰੋਗਰਾਮ’ 'ਚ ਸ਼ਾਮਲ ਕਰਾਉਣ ਦੀ ਬੇਨਤੀ ਕਰੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪਸ਼ੂ-ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਜਲਦ ਤੋਂ ਜਲਦ ਕੇਂਦਰੀ ਪਸ਼ੂ-ਪਾਲਣ ਮੰਤਰੀ ਪਰਸ਼ੋਤਮ ਰੁਪਾਲਾ ਨੂੰ ਮਿਲ ਕੇ ਇਹ ਮੁੱਦਾ ਚੁੱਕਣਗੇ।

ਇਹ ਵੀ ਪੜ੍ਹੋ : ਔਰਤ ਨੇ ਭਰੇ ਬਜ਼ਾਰ 'ਚ ਵਾਲਾਂ ਤੋਂ ਧੂਹੀ ਚੰਡੀਗੜ੍ਹ ਪੁਲਸ ਦੀ ਮਹਿਲਾ ਮੁਲਾਜ਼ਮ, ਦੇਖੋ ਜ਼ਬਰਦਸਤ ਹੰਗਾਮੇ ਦੀਆਂ ਤਸਵੀਰਾਂ

ਪੰਜਾਬ ਭਵਨ ਵਿਖੇ ਲੰਪੀ ਸਕਿਨ ਦੀ ਰੋਕਥਾਮ ਦੇ ਰਾਹਤ ਕਾਰਜਾਂ ਦੀ ਜਾਇਜ਼ਾ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ-ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪਸ਼ੂ-ਪਾਲਣ ਵਿਭਾਗ ਵੱਲੋਂ ਜਾਣੂੰ ਕਰਵਾਇਆ ਗਿਆ ਕਿ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਵਿਭਾਗ ਵੱਲੋਂ 1.54 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਗੋਟ ਪੌਕਸ ਵੈਕਸੀਨ ਦੀਆਂ ਖ਼ਰੀਦੀਆਂ 10.16 ਲੱਖ ਡੋਜ਼ ਵਿਚੋਂ ਹੁਣ ਤੱਕ 9.10 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਸਿੱਪੀ ਸਿੱਧੂ ਕਤਲ ਕੇਸ : ਜੱਜ ਦੀ ਧੀ ਕਲਿਆਣੀ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ

ਵਿਭਾਗ ਕੋਲ 1.10 ਲੱਖ ਤੋਂ ਵੱਧ ਟੀਕੇ ਉਪਲੱਬਧ ਹਨ। ਇਸ ਤੋਂ ਇਲਾਵਾ ਬੀਮਾਰੀ ਦੀ ਰੋਕਥਾਮ ਲਈ ਹੋਰ ਦਵਾਈਆਂ ਤੇ ਸਾਜ਼ੋ-ਸਮਾਨ ਖ਼ਰੀਦਣ ਵਾਸਤੇ 1.32 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸੂਬੇ ਦੇ 1.45 ਲੱਖ ਤੋਂ ਵੱਧ ਪਸ਼ੂ ਪਾਲਕਾਂ ਦੇ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ 'ਚ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News