ਲਗਜ਼ਰੀ ਲਾਈਫ ਸਟਾਈਲ ਦੀ ਸ਼ੌਕੀਨ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਮੁੜ ਗ੍ਰਿਫ਼ਤਾਰ

Monday, May 26, 2025 - 12:55 PM (IST)

ਲਗਜ਼ਰੀ ਲਾਈਫ ਸਟਾਈਲ ਦੀ ਸ਼ੌਕੀਨ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਮੁੜ ਗ੍ਰਿਫ਼ਤਾਰ

ਬਠਿੰਡਾ : ਲਗਜ਼ਰੀ ਲਾਈਫ ਸਟਾਈਲ ਦੀ ਸ਼ੌਕੀਨ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਅਮਨਦੀਪ ਕੌਰ ਤੋਂ ਵਿਜੀਲੈਂਸ ਦਫ਼ਤਰ ਬਠਿੰਡਾ ਵਿਚ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅਮਨਦੀਪ ਕੌਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਅਮਨਦੀਪ ਕੌਰ ਦੀ ਥਾਰ ਵਿਚੋਂ 17 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ, ਜਿਸ ਤੋਂ ਬਾਅਦ ਉਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੌਰਾਨ ਉਸ ਨੂੰ ਪੰਜਾਬ ਪੁਲਸ ਵਿਚੋਂ ਬਰਖਾਸਤ ਕਰ ਦਿੱਤਾ ਗਿਆ। ਹੁਣ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅਮਨਦੀਪ ਕੌਰ 'ਤੇ ਸ਼ਿਕੰਜਾ ਕੱਸਿਆ ਹੈ। 

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਬਨਵਾਉਣ ਵਾਲਿਆਂ ਨੂੰ ਵੱਡਾ ਝਟਕਾ, ਖੜ੍ਹੀ ਹੋਈ ਇਕ ਹੋਰ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News