ਦੁੱਖਦਾਈ ਖ਼ਬਰ: ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ, ਸਦੀਵੀ ਵਿਛੋੜਾ ਦੇ ਗਿਆ ਇਹ ਗੀਤਕਾਰ
Friday, Sep 01, 2023 - 10:18 PM (IST)

ਚੰਡੀਗੜ੍ਹ : ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਸਿੱਧ ਗੀਤਕਾਰ ਅਤੇ ਗ਼ਜ਼ਲਕਾਰ ਹਰਜਿੰਦਰ ਸਿੰਘ ਬੱਲ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਉਨ੍ਹਾਂ ਅੱਜ ਚੰਡੀਗੜ੍ਹ ਪੀਜੀਆਈ 'ਚ ਆਖਰੀ ਸਾਹ ਲਿਆ। ਬੱਲ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਉਨ੍ਹਾਂ ਆਪਣਾ ਇਲਾਜ ਵਿਦੇਸ਼ ਅਤੇ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਵੀ ਕਰਵਾਇਆ ਸੀ। ਹਾਲਤ ਨਾਜ਼ੁਕ ਹੋਣ ਮਗਰੋਂ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ। ਹਰਜਿੰਦਰ ਸਿੰਘ ਬੱਲ ਨੇ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਕਈ ਗੀਤ ਦਿੱਤੇ ਹਨ, ਜੋ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹਨ।
ਇਹ ਵੀ ਪੜ੍ਹੋ : ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਕੁਲਤਾਰ ਸੰਧਵਾਂ, ਸਤਪਾਲ ਸੋਖੀ ਤੇ ਹੋਰਾਂ ਵੱਲੋਂ ਪਰਿਵਾਰ ਨਾਲ ਦੁੱਖ ਪ੍ਰਗਟ
ਉਨ੍ਹਾਂ ਦੇ ਲਿਖੇ ਗੀਤਾਂ ਨੂੰ ਪੰਜਾਬ ਦੇ ਕਈ ਮਸ਼ਹੂਰ ਗਾਇਕਾਂ ਨੇ ਆਪਣੀ ਆਵਾਜ਼ ਦਿੱਤੀ ਹੈ, ਜਿਨ੍ਹਾਂ 'ਚ ਸਵ. ਸਰਦੂਲ ਸਿਕੰਦਰ, ਹੰਸ ਰਾਜ ਹੰਸ, ਫਿਰੋਜ਼ ਖਾਨ ਤੇ ਮਾਸਟਰ ਸਲੀਮ ਸ਼ਾਮਲ ਹਨ। ਦੂਜੇ ਪਾਸੇ ਗੀਤਕਾਰ ਹਰਜਿੰਦਰ ਬੱਲ ਦੀ ਮੌਤ 'ਤੇ ਸਮੁੱਚੀ ਪੰਜਾਬੀ ਫ਼ਿਲਮ ਇੰਡਸਟਰੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬੀ ਫ਼ਿਲਮ ਅਤੇ ਸੰਗੀਤ ਉਦਯੋਗ ਦੇ ਕਲਾਕਾਰਾਂ, ਗਾਇਕਾਂ, ਗੀਤਕਾਰਾਂ, ਲੇਖਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹਰਜਿੰਦਰ ਸਿੰਘ ਬੱਲ ਦੇ ਦਿਹਾਂਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8