ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਵੀਜ਼ਨ ਨੇ 30 ਬੈੱਡ ਤੇ 15 ਆਕਸੀਜਨ ਕੰਸਨਟ੍ਰੇਟਰਜ਼ ਕੀਤੇ ਦਾਨ

05/11/2021 1:25:22 AM

ਚੰਡੀਗੜ੍ਹ (ਬਿਊਰੋ) - ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਵੀਜ਼ਨ, ਕੋਵਿਡ ਸੰਕਟ ਕਰਕੇ ਸਿਹਤ ਬੁਨਿਆਦੀ ਢਾਂਚੇ ’ਤੇ ਪੈ ਰਹੇ ਦਬਾਅ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਸਹਾਇਤਾ ਵਾਸਤੇ ਅੱਗੇ ਆਈ ਹੈ, ਜਿਸ ਵਲੋਂ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਸਿਹਤ ਮੰਤਰੀ ਨੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 10 ਲਿਟਰ ਸਮਰੱਥਾ ਵਾਲੇ ਇਨ੍ਹਾਂ ਕੰਸਨਟ੍ਰੇਟਰਜ਼ ਨਾਲ ਕੋਵਿਡ ਕੇਅਰ ਸੈਂਟਰਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੰਭਾਲ ਸੇਵਾਵਾਂ ਨੂੰ ਬਲ ਮਿਲੇਗਾ।

ਇਹ ਖ਼ਬਰ ਪੜ੍ਹੋ-  ਕ੍ਰਿਸ ਗੇਲ ਨੇ ਖਾਧਾ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਡਾ ਬਰਗਰ (ਵੀਡੀਓ)


ਉਨ੍ਹਾਂ ਦੱਸਿਆ ਕਿ ਸਵਰਾਜ ਟਰੈਕਟਜ਼ ਦਾ ਸੀ.ਐੱਸ.ਆਰ. ਵਿੰਗ ਮਹਾਮਾਰੀ ’ਤੇ ਕਾਬੂ ਪਾਉਣ ਲਈ ਸੂਬੇ ਦੇ ਅਮਲੇ ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕਰ ਰਿਹਾ ਹੈ। ਇਸ ਵਲੋਂ ਬੀਤੇ ਸਮੇਂ ਦੌਰਾਨ ਫਰੰਟਲਾਈਨ ਵਾਰੀਅਰਜ਼ ਨੂੰ ਫੇਸ ਸ਼ੀਲਡਾਂ ਅਤੇ ਪੀ.ਪੀ.ਈਜ਼ ਤੋਂ ਇਲਾਵਾ ਸੈਨੇਟਾਈਜੇਸ਼ਨ ਦੇ ਕਾਰਜ ਲਈ ਟਰੈਕਟਰ ਅਤੇ ਫੂਡ ਪੈਕਟ ਤੇ ਫੇਸ ਮਾਸਕ ਆਦਿ ਮੁਹੱਈਆ ਕਰਵਾਏ ਗਏ ਸਨ।

ਇਹ ਖ਼ਬਰ ਪੜ੍ਹੋ- ਬਾਬਰ ਆਜ਼ਮ ਤੇ ਐਲਿਸਾ ਹੀਲੀ ਨੂੰ ICC ‘ਪਲੇਅਰ ਆਫ ਦਿ ਮੰਥ’ ਐਵਾਰਡ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh