ਅਹਿਮ ਖ਼ਬਰ: ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮਾਨ ਸਰਕਾਰ ਨੇ ਜਾਰੀ ਕੀਤੀ ਆਰਥਿਕ ਮਦਦ
Tuesday, Aug 09, 2022 - 03:50 AM (IST)
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਵਾਅਦਾ ਪੂਰਾ ਕੀਤਾ ਹੈ।
ਇਹ ਵੀ ਪੜ੍ਹੋ : ਇਕੋ ਪਰਿਵਾਰ ਦੇ 8 ਮੈਂਬਰ ‘ਚਿੱਟਾ’ ਵੇਚਣ ਦੇ ਕੇਸ ’ਚ ਖਾ ਰਹੇ ਜੇਲ੍ਹ ਦੀ ਹਵਾ, 9ਵਾਂ ਵੀ ਕੀਤਾ ਕਾਬੂ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 39.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਦੱਸ ਦੇਈਏ ਕਿ ਹੁਣ ਤੱਕ 789 ਕਿਸਾਨ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਜਾ ਚੁੱਕੀ ਹੈ। ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਰੱਖੀਆਂ ਸਨ ਅਤੇ ਮੁੱਖ ਮੰਤਰੀ ਮਾਨ ਵੱਲੋਂ 3 ਦਿਨਾਂ ਅੰਦਰ ਵਿੱਤੀ ਮਦਦ ਜਾਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਇਕ ਹੋਰ ਕਾਰਵਾਈ, RTA ਮੁਲਾਜ਼ਮ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।