ਮਾਛੀਵਾੜਾ ਅਨਾਜ ਮੰਡੀ ’ਚ 1509 ਬਾਸਮਤੀ ਦੀ ਆਮਦ ਸ਼ੁਰੂ, ਘੱਟ ਭਾਅ ਕਾਰਣ ਕਿਸਾਨ ਨਿਰਾਸ਼
Tuesday, Sep 15, 2020 - 06:27 PM (IST)
ਮਾਛੀਵਾੜਾ ਸਾਹਿਬ (ਟੱਕਰ) - ਮਾਛੀਵਾੜਾ ਅਨਾਜ ਮੰਡੀ ’ਚ ਬਾਸਮਤੀ 1509 ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਨੂੰ ਪ੍ਰਾਈਵੇਟ ਵਪਾਰੀਆਂ ਵਲੋਂ ਖਰੀਦਿਆ ਜਾ ਰਿਹਾ ਹੈ। ਬੇਸ਼ੱਕ ਆਮ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੁੰਦੀ ਹੈ ਪਰ ਅਗੇਤਾ ਝੋਨਾ ਬੀਜਣ ਵਾਲੇ ਕਿਸਾਨਾਂ ਵਲੋਂ ਇਸ ਬਾਸਮਤੀ ਫਸਲ ਦੀ ਕਟਾਈ ਕਰ ਮੰਡੀ ’ਚ ਵੇਚਣ ਲਈ ਲਿਆਉਣਾ ਸ਼ੁਰੂ ਕਰ ਦਿੱਤਾ ਹੈ। ਮਾਛੀਵਾੜਾ ਅਨਾਜ ਮੰਡੀ ’ਚ ਪਿੰਡ ਸਹਿਜੋ ਮਾਜਰਾ ਦੇ ਕਿਸਾਨ ਬਲਵਿੰਦਰ ਸਿੰਘ ਜੋ ਕਿ 1509 ਬਾਸਮਤੀ ਵੇਚਣ ਲੈ ਕੇ ਆਇਆ ਨੇ ਦੱਸਿਆ ਕਿ ਇਹ ਫਸਲ 90 ਦਿਨਾਂ ਅੰਦਰ ਪੱਕ ਕੇ ਤਿਆਰ ਹੋ ਜਾਂਦੀ ਹੈ ਅਤੇ ਹੁਣ ਉਨ੍ਹਾਂ ਵਲੋਂ ਆਲੂਆਂ ਦੀ ਬਿਜਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖਬਰ - ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਪੜ੍ਹੋ ਇਹ ਵੀ ਖਬਰ - ਜੇਕਰ ਤੁਸੀਂ ਵੀ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ, ਹਫਤੇ ’ਚ ਇੱਕ ਦਿਨ ਜ਼ਰੂਰ ਕਰੋ ਇਹ ਕੰਮ
ਮਾਛੀਵਾੜਾ ਢਾਹਾ ਖੇਤਰ ਵਿਚ ਆਲੂਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਵਲੋਂ 1509 ਫਸਲ ਦੀ ਬਿਜਾਈ ਕੀਤੀ ਜਾਂਦੀ ਹੈ, ਜਿਸ ਤਹਿਤ ਉਹ ਸਾਲ ਅੰਦਰ 3 ਫਸਲਾਂ ਦੀ ਖੇਤੀ ਕੀਤੀ ਜਾਂਦੀ ਹੈ ਤਾਂ ਜੋ ਵੱਧ ਮੁਨਾਫ਼ਾ ਕਮਾਇਆ ਜਾ ਸਕੇ। ਪਰ ਇਸ ਸਾਲ ਬਾਸਮਤੀ ਦਾ ਭਾਅ ਪਿਛਲੇ ਵਰ੍ਹੇ ਨਾਲੋਂ ਕਾਫ਼ੀ ਘੱਟ ਮਿਲ ਰਿਹਾ ਹੈ ਜਿਸ ਕਾਰਣ ਕਿਸਾਨ ਪ੍ਰੇਸ਼ਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਅਨਾਜ ਮੰਡੀ ’ਚ ਕੁਝ ਸਾਲ ਪਹਿਲਾਂ 1509 ਬਾਸਮਤੀ 2900 ਤੋਂ 3100 ਰੁਪਏ ਪ੍ਰਤੀ ਕੁਇੰਟਲ ਵਿਕੀ ਸੀ ਜਦਕਿ ਪਿਛਲੇ ਸਾਲ ਇਸ ਦਾ ਭਾਅ ਘੱਟ ਕੇ 2300 ਤੋਂ 2500 ਰੁਪਏ ਪ੍ਰਤੀ ਕੁਇੰਟਲ ਹੀ ਰਹਿ ਗਿਆ।
ਪੜ੍ਹੋ ਇਹ ਵੀ ਖਬਰ - ਸਾਵਧਾਨ! ਤੁਹਾਡਾ ਮੋਬਾਈਲ ਫ਼ੋਨ ਹੀ ਕਰ ਰਿਹਾ ਹੈ ਤੁਹਾਡੀ ‘ਜਾਸੂਸੀ’ (ਵੀਡੀਓ)
ਇਸ ਵਾਰ ਕਿਸਾਨਾਂ ਨੂੰ ਬਾਸਮਤੀ ਦੀ ਕਾਸ਼ਤ ਕਰਨ ’ਤੇ ਪਿਛਲੇ ਸਾਲਾਂ ਦੇ ਮੁਕਾਬਲੇ ਮਹਿੰਗਾ ਡੀਜ਼ਲ, ਲੇਬਰ ਦਾ ਵਾਧੂ ਖਰਚਾ ਅਤੇ ਮਹਿੰਗੀਆਂ ਖਾਦਾਂ, ਦਵਾਈਆਂ ਪਾਉਣ ਦੇ ਬਾਵਜ਼ੂਦ ਇਸ ਵਾਰ ਬਾਸਮਤੀ ਦਾ ਭਾਅ ਹੋਰ ਵੀ ਘੱਟ ਗਿਆ ਜਿਸ ਕਾਰਣ ਕਿਸਾਨਾਂ ਦੀ ਇਹ ਫਸਲ ਘਾਟੇ ਵਾਲਾ ਸੌਦਾ ਸਾਬਿਤ ਹੋਈ। ਮਾਛੀਵਾੜਾ ਮੰਡੀ ’ਚ 1509 ਬਾਸਮਤੀ ਇਸ ਵਾਰ 1900 ਤੋਂ 2000 ਰੁਪਏ ਪ੍ਰਤੀ ਕੁਇੰਟਲ ਵਿਕ ਰਹੀ ਹੈ ਅਤੇ ਸਿੱਧੇ ਤੌਰ ’ਤੇ ਕਿਸਾਨਾਂ ਨੂੰ 400 ਰੁਪਏ ਪ੍ਰਤੀ ਕੁਇੰਟਲ ਘਾਟਾ ਪੈ ਰਿਹਾ ਹੈ। ਮਾਛੀਵਾੜਾ ਅਨਾਜ ਮੰਡੀ ’ਚ ਫਿਲਹਾਲ ਬਾਸਮਤੀ ਆਮਦ ਦੀ ਸ਼ੁਰੂਆਤ ਹੈ ਅਤੇ ਆਉਣ ਵਾਲੇ ਦਿਨਾਂ ’ਚ ਕਾਫ਼ੀ ਫਸਲ ਆਉਣ ਦੀ ਸੰਭਾਵਨਾ ਹੈ। ਬਾਸਮਤੀ ਦੇ ਭਾਅ ’ਚ ਜੇਕਰ ਇਸ ਤਰ੍ਹਾਂ ਹੀ ਗਿਰਾਵਟ ਰਹੀ ਤਾਂ ਕਿਸਾਨਾਂ ਨੂੰ ਭਾਰੀ ਆਰਥਿਕ ਨਾਮੋਸ਼ੀ ਝੇਲਣੀ ਪਵੇਗੀ।
ਪੜ੍ਹੋ ਇਹ ਵੀ ਖਬਰ - ਜਾਣੋ ਕਦੋਂ ਖੁੱਲ੍ਹ ਰਹੇ ਹਨ ਤਾਲਾਬੰਦੀ ਕਾਰਨ ਬੰਦ ਹੋਏ ‘ਸਿਨੇਮਾ ਘਰ’ (ਵੀਡੀਓ)