ਮਾਛੀਵਾੜਾ ਸਾਹਿਬ: ਨਹਿਰ ''ਚ ਡੁੱਬਣ ਕਾਰਨ ਕਬੱਡੀ ਖਿਡਾਰੀ ਦੀ ਮੌਤ

Sunday, Jun 21, 2026 - 08:59 PM (IST)

ਮਾਛੀਵਾੜਾ ਸਾਹਿਬ: ਨਹਿਰ ''ਚ ਡੁੱਬਣ ਕਾਰਨ ਕਬੱਡੀ ਖਿਡਾਰੀ ਦੀ ਮੌਤ

ਮਾਛੀਵਾੜਾ ਸਾਹਿਬ (ਟੱਕਰ) : ਨੇੜ੍ਹਲੇ ਪਿੰਡ ਪੂਨੀਆ ਵਿਖੇ ਸਰਹਿੰਦ ਨਹਿਰ ਵਿਚ ਨਹਾਉਣ ਗਏ ਨੌਜਵਾਨ ਪ੍ਰਦੀਪ ਸਿੰਘ ਔਜਲਾ (22) ਵਾਸੀ ਤੱਖਰਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਆਪਣੇ ਦੋਸਤਾਂ ਨਾਲ ਪਿੰਡ ਪੂਨੀਆਂ ਨੇੜ੍ਹੇ ਵਗਦੀ ਸਰਹਿੰਦ ਨਹਿਰ ਵਿਚ ਆਪਣੇ ਦੋਸਤਾਂ ਨਾਲ ਨਹਾਉਣ ਲਈ ਗਿਆ ਸੀ ਤੇ ਨਹਾਉਂਦੇ ਸਮੇਂ ਉਸਦਾ ਪੈਰ ਤਿਲਕ ਗਿਆ ਜੋ ਕਿ ਪਾਣੀ ਦੇ ਤੇਜ਼ ਵਹਾਅ 'ਚ ਰੁੜ ਗਿਆ। ਮ੍ਰਿਤਕ ਦੇ ਦੋਸਤਾਂ ਵਲੋਂ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਸਨੂੰ ਬਚਾ ਨਾ ਸਕੇ। 

ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਤੇ ਪੁਲਸ ਪਾਰਟੀ ਵੀ ਮੌਕੇ ’ਤੇ ਪੁੱਜ ਗਈ ਜਿਨ੍ਹਾਂ ਵਲੋਂ ਗੋਤਾਖੋਰਾਂ ਦੀ ਮਦਦ ਨਾਲ ਦੀ ਭਾਲ ਸ਼ੁਰੂ ਕੀਤੀ। ਕੁਝ ਸਮੇਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਕਰ ਪੋਸਟ ਮਾਰਟਮ ਲਈ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਪ੍ਰਦੀਪ ਸਿੰਘ ਅਜੇ ਕੁਆਰਾ ਸੀ ਅਤੇ ਕਬੱਡੀ ਦਾ ਵਧੀਆ ਖਿਡਾਰੀ ਸੀ। ਪ੍ਰਦੀਪ ਸਿੰਘ ਦੀ ਮੌਤ ਨਾਲ ਪਿੰਡ ਤੱਖਰਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News