...ਤੇ ਹੁਣ ਮਾਛੀਵਾੜਾ ਸਰਕਾਰੀ ਹਸਪਤਾਲ ''ਚ ਵੀ ਹੋਣ ਲੱਗੇ ''ਕੋਰੋਨਾ ਟੈਸਟ''

Wednesday, Jun 10, 2020 - 01:59 PM (IST)

ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਸਰਕਾਰ ਵੱਲੋਂ ਕੋਰੋਨਾ ਜਾਂਚ ਲਈ ਹੁਣ ਸਰਕਾਰੀ ਹਸਪਤਾਲਾਂ ’ਚ ਵੀ ਟੈਸਟ ਸ਼ੁਰੂ ਕਰ ਦਿੱਤੇ ਹਨ, ਜਿਸ ਤਹਿਤ ਮਾਛੀਵਾੜਾ ’ਚ ਵੀ ਅੱਜ ਪਹਿਲੇ ਦਿਨ 44 ਵਿਅਕਤੀਆਂ ਦੀ ਜਾਂਚ ਕਰ ਉਨ੍ਹਾਂ ਦੇ ਨਮੂਨੇ ਲਏ ਗਏ। ਐਸ. ਐਮ. ਓ. ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਮਾਛੀਵਾੜਾ ਸਰਕਾਰੀ ਹਸਪਤਾਲ ’ਚ ਰੋਜ਼ਾਨਾ 50 ਵਿਅਕਤੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਸਕਦੇ ਹਨ, ਜਿਸ ਤਹਿਤ ਕੋਈ ਵੀ ਵਿਅਕਤੀ ਜੋ ਬਾਹਰਲੇ ਸੂਬੇ ਤੋਂ ਆਇਆ ਹੈ ਜਾਂ ਫਿਰ ਕਿਸੇ ’ਚ ਵੀ ਕੋਰੋਨਾ ਬਿਮਾਰੀ ਸਬੰਧੀ ਸ਼ੱਕੀ ਲੱਛਣ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਝੋਨੇ ਦੀ ਲਵਾਈ ਤੋਂ ਪਹਿਲਾਂ ਕੈਪਟਨ ਦੀ ਕਿਸਾਨਾਂ ਨੂੰ ਖਾਸ ਅਪੀਲ

ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੁੰਦਾ ਹੈ ਤਾਂ ਪਹਿਲਾਂ ਹਸਪਤਾਲ ’ਚ ਆ ਕੇ ਰਜਿਸਟ੍ਰੇਸ਼ਨ ਕਰਵਾਏ, ਜਿਸ ਤੋਂ ਬਾਅਦ ਉਸ ਦਾ ਨਿਰਧਾਰਿਤ ਮਿਤੀ ’ਤੇ ਟੈਸਟ ਲਿਆ ਜਾਵੇਗਾ। ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਕਰੀਬ 10 ਪੁਲਸ ਮੁਲਾਜ਼ਮਾਂ ਤੇ ਸਰਕਾਰੀ ਅਧਿਕਾਰੀਆਂ ਤੋਂ ਇਲਾਵਾ ਬਾਹਰਲੇ ਸੂਬਿਆਂ ਤੋਂ ਆਏ 44 ਵਿਅਕਤੀਆਂ ਦੇ ਕਰੋਨਾ ਟੈਸਟ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਭਲਕੇ ਸ਼ਾਮ ਤੱਕ ਆਵੇਗੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਪੁੱਤ ਵੱਲੋਂ ਪਿਓ ਦਾ ਬੇਰਹਿਮੀ ਨਾਲ ਕਤਲ

ਬਾਹਰਲੇ ਸੂਬਿਆਂ ਤੋਂ ਪਰਤ ਰਹੇ ਮਜ਼ਦੂਰਾਂ ਦੀ ਵੀ ਜਾਂਚ

ਕੋਰੋਨਾ ਮਹਾਮਾਰੀ ਕਾਰਨ ਕਾਫ਼ੀ ਪਰਵਾਸੀ ਮਜ਼ਦੂਰ ਆਪਣੇ ਸੂਬਿਆਂ ਨੂੰ ਪਰਤ ਗਏ ਸਨ ਪਰ ਹੁਣ ਪੰਜਾਬ ’ਚ ਝੋਨੇ ਦੀ ਲਵਾਈ ਹੋਣ ਕਾਰਨ ਇਹ ਮਜ਼ਦੂਰ ਮੁੜ ਆਉਣ ਲੱਗੇ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਪਰਵਾਸੀ ਮਜ਼ਦੂਰਾਂ ਦੀ ਮੈਡੀਕਲ ਜਾਂਚ ਹੋ ਰਹੀ ਹੈ ਅਤੇ ਜੇਕਰ ਕਿਸੇ ’ਚ ਕੋਰੋਨਾ ਦੇ ਸ਼ੱਕੀ ਲੱਛਣ ਪਾਏ ਜਾਂਦੇ ਹਨ ਤਾਂ ਉਨ੍ਹਾਂ ਦੇ ਟੈਸਟ ਵੀ ਕੀਤੇ ਜਾਣਗੇ। ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਮਜ਼ਦੂਰਾਂ ਦੀ ਸੂਚਨਾ ਪੁਲਸ ਤੇ ਸਿਹਤ ਮਹਿਕਮੇ ਨੂੰ ਦਿੱਤੀ ਜਾਵੇ ਅਤੇ ਉਨ੍ਹਾਂ ਦੀ ਮੈਡੀਕਲ ਜਾਂਚ ਤੋਂ ਬਾਅਦ ਹੀ ਕਿਸਾਨ ਖੇਤਾਂ 'ਚ ਕੰਮ ਕਰਵਾਉਣ।  
ਇਹ ਵੀ ਪੜ੍ਹੋ : ਮੋਹਾਲੀ 'ਚ ਕੋਰੋਨਾ ਦਾ ਕਹਿਰ, 2 ਨਵੇਂ ਮਰੀਜ਼ਾਂ ਦੀ ਪੁਸ਼ਟੀ
 


Babita

Content Editor

Related News