ਮਾਛੀਵਾੜਾ ਪੁਲਸ ਵੱਲੋਂ 25 ਕਿੱਲੋ ਭੁੱਕੀ ਸਮੇਤ 2 ਵਿਅਕਤੀ ਕਾਬੂ

Monday, Jun 28, 2021 - 04:49 PM (IST)

ਮਾਛੀਵਾੜਾ ਪੁਲਸ ਵੱਲੋਂ 25 ਕਿੱਲੋ ਭੁੱਕੀ ਸਮੇਤ 2 ਵਿਅਕਤੀ ਕਾਬੂ

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਤਨਾਮ ਸਿੰਘ ਉਰਫ਼ ਵਿੱਕੀ ਅਤੇ ਸੁਖਦੇਵ ਸਿੰਘ ਉਰਫ਼ ਸੁੱਖਾ ਦੋਵੇਂ ਵਾਸੀ ਬਗਲੀ ਕਲਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਠਾਕੁਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਰਨੈਲ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਪਵਾਤ ਪੁਲ ਨੇੜੇ ਗਸ਼ਤ ਕੀਤੀ ਜਾ ਰਹੀ ਸੀ ਕਿ ਇੱਕ ਮੋਟਰਸਾਈਕਲ ’ਤੇ ਸਵਾਰ 2 ਵਿਅਕਤੀਆਂ ਨੂੰ ਜਾਂਚ ਲਈ ਰੋਕਿਆ ਗਿਆ। ਮੋਟਰਸਾਈਕਲ ਸਵਾਰ ਨੇ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਤੁਰੰਤ ਕਾਬੂ ਕਰ ਲਿਆ ਗਿਆ।

ਇਹ ਦੋਵੇਂ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਵਿੱਕੀ ਅਤੇ ਸੁਖਦੇਵ ਸਿੰਘ ਉਰਫ਼ ਸੁੱਖਾ ਵਜੋਂ ਹੋਈ ਅਤੇ ਇਨ੍ਹਾਂ ਕੋਲ ਜੋ ਥੈਲਾ ਫੜ੍ਹਿਆ ਹੋਇਆ ਸੀ, ਉਸ ’ਚੋਂ 25 ਕਿੱਲੋ ਭੁੱਕੀ ਬਰਾਮਦ ਹੋਈ। ਪੁਲਸ ਵੱਲੋਂ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਠਾਕੁਰ ਨੇ ਦੱਸਿਆ ਕਿ ਮਾਛੀਵਾੜਾ ਪੁਲਸ ਨੇ ਇਸ ਜੂਨ ਮਹੀਨੇ ਦੌਰਾਨ ਭੁੱਕੀ, ਸਮੈਕ ਤੇ ਹੈਰੋਇਨ ਦੇ ਕਰੀਬ 6 ਤੋਂ ਵੱਧ ਮਾਮਲੇ ਦਰਜ ਕਰਕੇ ਕਾਫ਼ੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ, ਜੋ ਆਉਣ ਵਾਲੇ ਸਮੇਂ ’ਚ ਜਾਰੀ ਰਹੇਗੀ।
 


author

Babita

Content Editor

Related News