ਅਕਾਲੀ ਦਲ ਵੱਲੋਂ ਮਾਛੀਵਾੜਾ ਮੰਡੀ ਦੇ ਮਾੜੇ ਖਰੀਦ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

04/19/2021 4:38:36 PM

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਅਨਾਜ ਮੰਡੀ ਵਿਚ ਬਾਰਦਾਨੇ ਦੀ ਘਾਟ ਅਤੇ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਤੇ ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਚੱਕਾ ਜਾਮ ਕੀਤਾ ਗਿਆ ਸੀ ਅਤੇ ਅੱਜ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੀ ਉਨ੍ਹਾਂ ਦੇ ਸਮਰਥਨ ’ਚ ਨਿੱਤਰਦਿਆਂ ਮੰਡੀ ’ਚ ਪੁੱਜੇ। ਇੱਥੇ ਉਨ੍ਹਾਂ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਜੱਥੇ. ਸੰਤਾ ਸਿੰਘ ਉਮੈਦਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੰਡੀਆਂ ’ਚ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਦਾ ਸਨ ਕਿ ਲਿਫਟਿੰਗ ਤੇ ਬਾਰਦਾਨੇ ਦੇ ਪ੍ਰਬੰਧ ਮੁਕੰਮਲ ਹਨ ਪਰ ਸਰਕਾਰ ਦੀ ਨਾਕਾਮੀ ਸਾਹਮਣੇ ਆ ਚੁੱਕੀ ਹੈ, ਜਿਸ ਕਾਰਨ ਮਾੜੇ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਲਈ ਬਾਰਦਾਨਾ ਨਹੀਂ ਮਿਲ ਰਿਹਾ, ਲਿਫਟਿੰਗ ਨਹੀਂ ਹੋ ਰਹੀ ਅਤੇ ਨਾ ਹੀ ਫ਼ਸਲਾਂ ਦੀ ਅਦਾਇਗੀ ਹੋਈ ਹੈ, ਜਿਸ ਕਾਰਨ ਉਹ ਮੰਡੀਆਂ ’ਚ ਰੁਲ ਰਿਹਾ ਹੈ। ਜੱਥੇ. ਉਮੈਦਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨਕਾਮੀਆਂ ਦਾ ਖਾਮਿਆਜ਼ਾ ਉਨ੍ਹਾਂ ਨੂੰ 2022 ਦੀਆਂ ਚੋਣਾਂ ’ਚ ਭੁਗਤਣਾ ਪਵੇਗਾ ਅਤੇ ਲੋਕ ਭੁੱਲ ਕੇ ਵੀ ਇਸ ਪਾਰਟੀ ਨੂੰ ਸੱਤਾ ਵਿਚ ਨਹੀਂ ਲਿਆਉਣਗੇ।

ਇਸ ਮੌਕੇ ਸਰਕਲ ਜੱਥੇ. ਕੁਲਦੀਪ ਸਿੰਘ ਜਾਤੀਵਾਲ, ਕੋਰ ਕਮੇਟੀ ਮੈਂਬਰ ਪਰਮਜੀਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਬੈਨੀਪਾਲ, ਅਕਾਲੀ ਆਗੂ ਹਰਜਤਿੰਦਰ ਸਿੰਘ ਪਵਾਤ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਪਰਮਿੰਦਰ ਸਿੰਘ ਗੁਲਿਆਣੀ, ਅਰਵਿੰਦਰਪਾਲ ਸਿੰਘ ਵਿੱਕੀ, ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ, ਮਨਜੀਤ ਸਿੰਘ ਮੱਕਡ਼, ਚਰਨਜੀਤ ਸਿੰਘ ਲੱਖੋਵਾਲ, ਜਸਮੇਲ ਸਿੰਘ ਬੌਂਦਲੀ, ਅਮਰੀਕ ਸਿੰਘ ਹੇਡ਼ੀਆਂ, ਉਪਜਿੰਦਰ ਸਿੰਘ ਔਜਲਾ, ਨਰਿੰਦਰ ਸਿੰਘ ਧਨੋਆ, ਅਮਨਦੀਪ ਸਿੰਘ ਤਨੇਜਾ, ਕੌਂਸਲਰ ਸੂਰਜ ਕੁਮਾਰ, ਦੇਸਰਾਜ ਰਹੀਮਾਬਾਦ, ਪੀ. ਏ ਗੁਰਮੀਤ ਸਿੰਘ ਭੌਰਲਾ ਆਦਿ ਵੀ ਮੌਜੂਦ ਸਨ।
 


Babita

Content Editor

Related News