ਬਜ਼ੁਰਗ ਨੂੰ ਰਾਤ ਵੇਲੇ ਘੜੀਸਦੇ ਲੈ ਗਏ ਨੌਜਵਾਨ, ਸੜਕ 'ਤੇ ਕਾਰਾ ਕਰਦਿਆਂ ਵੀਡੀਓ ਬਣਾ ਕਰ ਦਿੱਤੀ ਵਾਇਰਲ

Thursday, Jun 15, 2023 - 01:59 PM (IST)

ਬਜ਼ੁਰਗ ਨੂੰ ਰਾਤ ਵੇਲੇ ਘੜੀਸਦੇ ਲੈ ਗਏ ਨੌਜਵਾਨ, ਸੜਕ 'ਤੇ ਕਾਰਾ ਕਰਦਿਆਂ ਵੀਡੀਓ ਬਣਾ ਕਰ ਦਿੱਤੀ ਵਾਇਰਲ

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਸਾਹਿਬ ਦੇ ਨਿਵਾਸੀ ਮਨਜੀਤ ਸਿੰਘ ਵਲੋਂ ਜਦੋਂ ਨੌਜਵਾਨਾਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਗਿਆ ਤਾਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਉਸ ਨੂੰ ਕੁੱਝ ਲੋਕਾਂ ਵੱਲੋਂ ਜੁੱਤੀਆਂ, ਡੰਡਿਆਂ ਨਾਲ ਕੁੱਟਿਆ ਗਿਆ, ਜਿਸ ਦੀ ਵੀਡੀਓ ਵਾਇਰਲ ਹੋ ਗਈ। ਇਸ ’ਤੇ ਪੁਲਸ ਵਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਖੜਕਾਵੇਗੀ ਸੁਪਰੀਮ ਕੋਰਟ ਦਾ ਦਰਵਾਜ਼ਾ

ਮਨਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੀਲਾ, ਗੋਗੜ ਤੇ ਜੱਸੂ ਨਾਮ ਦੇ ਨੌਜਵਾਨ ਦੇਰ ਰਾਤ ਉਸ ਦੇ ਘਰ ਆਏ ਅਤੇ ਬਾਹਰ ਖਿੱਚ ਕੇ ਉਸਦੀ ਕੁੱਟਮਾਰ ਕਰਨ ਲੱਗ ਪਏ। ਇਹ ਨੌਜਵਾਨ ਉਸ ਨੂੰ ਘੜੀਸਦੇ ਹੋਏ ਨਾਲ ਲੱਗਦੀ ਕਾਲੋਨੀ ਵਿਚ ਲੈ ਗਏ ਅਤੇ ਉੱਥੇ ਜਾ ਕੇ ਵੀ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦੇ ਰਹੇ। ਸ਼ਿਕਾਇਤਕਰਤਾ ਮਨਜੀਤ ਸਿੰਘ ਨੇ ਦੱਸਿਆ ਕਿ ਕੁੱਟਮਾਰ ਦੀ ਰੰਜਿਸ਼ ਇਹ ਸੀ ਕਿ ਉਹ ਉਨ੍ਹਾਂ ਨੂੰ ਨਸ਼ਾ ਕਰਨ ਅਤੇ ਵੇਚਣ ਤੋਂ ਰੋਕਦਾ ਸੀ, ਜਿਸ ਕਾਰਨ ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ : ਸੁਖਬੀਰ ਵੱਲੋਂ CM ਮਾਨ ਖ਼ਿਲਾਫ਼ ਦਿੱਤੇ ਵਿਵਾਦਿਤ ਬਿਆਨ 'ਤੇ ਭਖੀ ਸਿਆਸਤ, ਹੁਣ ਹਰਜੋਤ ਬੈਂਸ ਨੇ ਕੀਤਾ ਟਵੀਟ

ਨੌਜਵਾਨਾਂ ਵਲੋਂ ਮਨਜੀਤ ਸਿੰਘ ਦੀ ਕੁੱਟਮਾਰ ਕਰਨ ਦੀ ਵੀਡੀਓ ਵੀ ਬਣਾ ਲਈ, ਜਿਸ ਦੌਰਾਨ ਉਹ ਸੜਕ ਵਿਚਕਾਰ ਉਸਨੂੰ ਬੁਰੀ ਤਰ੍ਹਾਂ ਕੁੱਟ ਰਹੇ ਹਨ। ਇਹ ਵੀਡੀਓ ਵਾਇਰਲ ਵੀ ਹੋ ਗਈ। ਮਾਛੀਵਾੜਾ ਮੁਖੀ ਡੀ. ਐੱਸ. ਪੀ. ਮਨਦੀਪ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਜੀਤ ਸਿੰਘ ਦੇ ਬਿਆਨ ਦਰਜ ਕਰ ਲਏ ਹਨ ਅਤੇ ਉਸ ਤਹਿਤ ਸ਼ੀਲਾ, ਗੋਗੜ ਤੇ ਜੱਸੂ ਨਾਮ ਦੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਇੱਕ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News