ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ

Wednesday, Oct 07, 2026 - 05:02 PM (IST)

ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ

ਅੰਮ੍ਰਿਤਸਰ : ਮਸ਼ਹੂਰ ਇਨਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ ਕਤਲ ਕਾਂਡ ਵਿਚ ਪੁਲਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਪੁਲਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੱਤੀ ਕਿ ਦੋ ਨੌਜਵਾਨਾਂ ਨੂੰ ਰਾਊਂਡਅਪ ਕੀਤਾ ਗਿਆ ਹੈ ਜਿਨ੍ਹਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲਸ ਨੂੰ ਉਮੀਦ ਹੈ ਕਿ ਜਲਦ ਹੀ ਮਾਮਲੇ ਵਿਚ ਸ਼ਾਮਲ ਸ਼ੂਟਰਾਂ ਅਤੇ ਮੁੱਖ ਸਾਜ਼ਿਸ਼ਘਾੜੇ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ ਨੌਜਵਾਨਾਂ ਨੂੰ ਕਤਲ ਕਰਕੇ ਅੱਡੇ 'ਚ ਸੁੱਟਿਆ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੀੜਤ ਵਿਅਕਤੀ ਸੋਸ਼ਲ ਮੀਡੀਆ 'ਤੇ ਇਕ ਚਰਚਿਤ ਇਨਫਲੂਐਂਸਰ ਸੀ, ਜਿਸ ਕਰਕੇ ਸੋਸ਼ਲ ਮੀਡੀਆ 'ਤੇ ਉਸ ਖਿਲਾਫ ਕਈ ਤਰ੍ਹਾਂ ਦੇ ਵਿਵਾਦ ਵੀ ਚੱਲ ਰਹੇ ਸਨ। ਸ਼ੁਰੂਆਤੀ ਜਾਂਚ ਵਿਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੁਝ ਗੈਰਸਮਾਜਿਕ ਤੱਤਾਂ ਅਤੇ ਬਦਮਾਸ਼ਾਂ ਨੂੰ ਸੁਪਾਰੀ ਦੇ ਕੇ ਇਸ ਵਾਦਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਸ ਇਸ ਪੂਰੇ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਅਪਰਾਧ ਦੇ ਪਿੱਛੇ ਲੁਕੇ ਅਸਲੀ ਚਿਹਰਿਆਂ ਅਤੇ ਮਾਸਟਰਮਾਈਂਡ ਨੂੰ ਸਾਹਮਣੇ ਲਿਆਂਦਾ ਜਾ ਸਕੇ ਅਤੇ ਉਨ੍ਹਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। 

ਇਹ ਵੀ ਪੜ੍ਹੋ : ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ 

ਕੱਟੜ ਪੰਥੀ ਜਾਂ ਹੋਰ ਐਂਗਲ ਬਾਰੇ ਕਮਿਸ਼ਨਰ ਗਿੱਲ ਨੇ ਸਪੱਸ਼ਟ ਕੀਤਾ ਕਿ ਅਜੇ ਤਕ ਕਿਸੇ ਕੱਟੜਪੰਥੀ ਜਥੇਬੰਦੀ ਦਾ ਹੱਥ ਹੋਣ ਦਾ ਸਬੂਤ ਸਾਹਮਣੇ ਨਹੀਂ ਆਇਆ ਹੈ, ਸਗੋਂ ਇਹ ਸੁਪਾਰੀ ਦੇ ਕੇ ਕਰਵਾਇਆ ਗਿਆ ਕਤਲ ਜਾਪਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਪ੍ਰਭਾਵਤ ਹੋਣ ਡਰੋਂ ਫਿਲਹਾਲ ਮੁਲਜ਼ਮਾਂ ਦਾ ਨਾਮ ਜਾਂ ਜਾਂਚ ਦੀ ਪੂਰਨ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਇਸ ਕਤਲ ਕਾਂਡ ਨੂੰ ਲੈ ਕੇ ਹੋਰ ਖੁਲਾਸੇ ਕੀਤੇ ਜਾਣਗੇ ਅਤੇ ਸੱਚ ਸਾਹਮਣੇ ਲਿਆਂਦਾ ਜਾਵੇਗਾ। 

ਇਹ ਵੀ ਪੜ੍ਹੋ : ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News