ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
Thursday, Oct 08, 2026 - 01:41 PM (IST)
ਅੰਮ੍ਰਿਤਸਰ : ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ਵਿਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਸੂਤਰਾਂ ਮੁਤਾਬਕ ਇਸ ਕਤਲ ਕਾਂਡ ਵਿਚ ਸ਼ਾਮਲ ਮੁੱਖ ਸ਼ੂਟਰ ਨੂੰ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਅਨੁਸਾਰ ਇਹ ਕਤਲ ਕਥਿਤ ਤੌਰ 'ਤੇ ਗੋਲਡੀ ਢਿੱਲੋਂ ਗੈਂਗ ਵੱਲੋਂ ਕੀਤਾ ਗਿਆ ਸੀ। ਫਿਲਹਾਲ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਸੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦੀ ਉਸ ਨੂੰ ਪੰਜਾਬ ਲਿਆਂਦਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
ਸੂਤਰਾਂ ਮੁਤਾਬਕ ਪੰਜਾਬ ਵਿਚ ਮੈਡ ਸੰਧੂ ਦਾ ਕਤਲ ਕਰਨ ਉਪਰੰਤ ਸ਼ੂਟਰ ਕਾਕਾ ਅਹਿਮਦਾਬਾਦ ਫਰਾਰ ਹੋ ਗਿਆ ਸੀ, ਜਿਥੇ ਉਸ ਨੂੰ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਥੇ ਇਹ ਵੀ ਦੱਸ ਦਈਏ ਕਿ ਬੀਤੇ ਕੱਲ੍ਹ ਵੀ ਪੁਲਸ ਨੇ ਦੋ ਸ਼ੱਕੀਆਂ ਨੂੰ ਰਾਊਂਡਅੱਪ ਕੀਤਾ ਸੀ। ਪੁਲਸ ਕਮਿਸ਼ਨਰ ਨੇ ਦੱਸਿਆ ਸੀ ਕਿ ਮ੍ਰਿਤਕ ਸੋਸ਼ਲ ਮੀਡੀਆ 'ਤੇ ਇਕ ਚਰਚਿਤ ਇਨਫਲੂਐਂਸਰ ਸੀ, ਜਿਸ ਕਰਕੇ ਸੋਸ਼ਲ ਮੀਡੀਆ 'ਤੇ ਉਸ ਖਿਲਾਫ ਕਈ ਤਰ੍ਹਾਂ ਦੇ ਵਿਵਾਦ ਵੀ ਚੱਲ ਰਹੇ ਸਨ। ਸ਼ੁਰੂਆਤੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਕਿ ਕੁਝ ਗੈਰਸਮਾਜਿਕ ਤੱਤਾਂ ਅਤੇ ਬਦਮਾਸ਼ਾਂ ਨੂੰ ਸੁਪਾਰੀ ਦੇ ਕੇ ਇਸ ਵਾਦਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਕੱਟੜ ਪੰਥੀ ਜਾਂ ਹੋਰ ਐਂਗਲ ਬਾਰੇ ਕਮਿਸ਼ਨਰ ਗਿੱਲ ਨੇ ਸਪੱਸ਼ਟ ਕੀਤਾ ਕਿ ਅਜੇ ਤਕ ਕਿਸੇ ਕੱਟੜਪੰਥੀ ਜਥੇਬੰਦੀ ਦਾ ਹੱਥ ਹੋਣ ਦਾ ਸਬੂਤ ਸਾਹਮਣੇ ਨਹੀਂ ਆਇਆ ਹੈ, ਸਗੋਂ ਇਹ ਸੁਪਾਰੀ ਦੇ ਕੇ ਕਰਵਾਇਆ ਗਿਆ ਕਤਲ ਜਾਪਦਾ ਹੈ।
ਇਹ ਵੀ ਪੜ੍ਹੋ : ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
