ਮਦਨ ਮੋਹਨ ਮਿੱਤਲ ਦਾ ਬਿਆਨ, ''ਭਾਜਪਾ ਦੀ ਟਕਸਾਲੀਆਂ ਨਾਲ ਕੋਈ ਸਾਂਝ ਨਹੀਂ''

02/14/2020 5:11:39 PM

ਚੰਡੀਗੜ੍ਹ (ਰਮਨਦੀਪ ਸੋਢੀ)  : ਪੰਜਾਬ ਦੇ ਸਾਬਕਾ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨੇ ਅਕਾਲੀ ਦਲ (ਟਕਸਾਲੀ) ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਤੋਂ ਸਾਫ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਭਾਜਪਾ ਦੀ ਟਕਸਾਲੀਆਂ ਨਾਲ ਕੋਈ ਸਾਂਝ ਨਹੀਂ ਹੈ ਅਤੇ ਇਹ ਉਨ੍ਹਾਂ ਦੀ ਪੈਦਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਸਿਰਫ ਉਸ ਅਕਾਲੀ ਦਲ ਨੂੰ ਮੰਨਦੇ ਹਨ, ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮਰਥਨ ਦਿੱਤਾ ਜਾਂਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਐੱਸ. ਜੀ. ਪੀ. ਸੀ. ਦਾ ਪੂਰਾ ਸਮਰਥਨ ਪ੍ਰਾਪਤ ਹੈ।

ਮਦਨ ਮੋਹਨ ਮਿੱਤਲ ਨੇ ਕਿਹਾ ਕਿ ਬਾਕੀ ਜਿਹੜੇ ਅਕਾਲੀ ਦਲ ਬਣਾਏ ਗਏ ਹਨ, ਉਨ੍ਹਾਂ ਨਾਲ ਭਾਜਪਾ ਦਾ ਕੋਈ ਲੈਣ-ਦੇਣ ਨਹੀਂ ਹੈ। ਮਦਨ ਮੋਹਨ ਮਿੱਤਲ ਨੇ ਕਿਹਾ ਕਿ ਅਕਾਲੀ ਦਲ ਸਿੱਖਾਂ ਦੀ ਪੰਥਕ ਪਾਰਟੀ ਹੈ, ਜਿਸ ਕਾਰਨ ਲਗਾਤਾਰ ਅਕਾਲੀ ਦਲ ਦਾ ਕੰਮ ਚੱਲ ਰਿਹਾ ਹੈ। ਅਕਾਲੀ ਦਲ 'ਚੋਂ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਦੇ ਜਾਣ ਬਾਰੇ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਇਹ ਸਮਝ ਨਹੀਂ ਆ ਰਿਹਾ ਹੈ ਕਿ ਅਜਿਹਾ ਕਿਉਂ ਹੋਇਆ ਹੈ।

Babita

This news is Content Editor Babita