ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਕਰਵਾਇਆ ਜਾਣੂ
Sunday, Sep 17, 2017 - 12:50 PM (IST)
ਸਾਦਿਕ (ਪਰਮਜੀਤ) - ਸ੍ਰੀ ਰਾਜੀਵ ਪਰਾਸ਼ਰ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਡਾ. ਜੈ ਸਿੰਘ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਭਰ 'ਚ ਸਿਗਰੇਟ ਅਤੇ ਤੰਬਾਕੂ ਉਤਪਾਦ ਐਕਟ - 2003 ਨੂੰ ਲਾਗੂ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰ ਚਲਾਣ ਕੱਟੇ ਜਾ ਰਹੇ ਹਨ ਅਤੇ ਆਮ ਲੋਕਾਂ ਨੂੰ ਇਸ ਐਕਟ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ, ਵਰਕਸ਼ਾਪ ਅਤੇ ਸਕੂਲ ਰੈਲੀਆਂ ਵੀ ਕਰਵਾਈਆ ਜਾ ਰਹੀਆਂ ਹਨ।
ਜਾਣਕਾਰੀ ਮਿਲੀ ਹੈ ਕਿ ਪੀ. ਐਚ. ਸੀ ਜੰਡ ਸਾਹਿਬ ਅਧੀਨ ਪੈਂਦੇ ਪਿੰਡ ਝੋਟੀਵਾਲਾ ਦੇ ਸਰਕਾਰੀ ਸਕੂਲ ਵਿਖੇ ਤੰਬਾਕੂ ਦੇ ਦੁਸ਼ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ । ਇਸ ਮੌਕੇ ਬਲਾਕ ਐਜੂਕੇਟਰ ਡਾ.ਪ੍ਰਭਦੀਪ ਸਿੰਘ ਚਾਵਲਾ ਅਤੇ ਐਸ. ਆਈ. ਗੁਰਮੀਤ ਸਿੰਘ ਨੇ ਸਿਹਤ ਵਿਭਾਗ ਦੇ ਤੰਬਾਕੂ ਕੰਟਰੋਲ ਸੈੱਲ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਪਿੰਡਾਂ ਨੂੰ ਤੰਬਾਕੂ ਮੁਕਤ ਕਰਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਸਬੰਧੀ ਵਿਚਾਰ ਪੇਸ਼ ਕੀਤੇ। ਉਨਾਂ ਤੰਬਾਕੂਨੋਸ਼ੀ ਵਿਰੋਧੀ ਸਮੱਗਰੀ ਪਿੰਡ ਵਿਚ ਪ੍ਰਦਰਸ਼ਿਤ ਕਰਨ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਇਸ ਮੁਹਿੰਮ ਨਾਲ ਜੁੜਨ ਅਤੇ ਹੋਰ ਲੋਕਾਂ ਨੂੰ ਜੋੜਨ ਦੀ ਅਪੀਲ ਕੀਤੀ। ਸਕੂਲ ਇੰਚਰਜ ਚਮਕੌਰ ਸਿੰਘ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।