ਮਾਧੋਪੁਰ ਹੈੱਡ ਵਰਕਸ ਦੇ ਗੇਟ ਟੁੱਟਣ ਮਾਮਲੇ 'ਚ ਸਰਕਾਰ ਦੀ ਵੱਡੀ ਕਾਰਵਾਈ: 3 ਅਧਿਕਾਰੀ ਮੁਅੱਤਲ

Saturday, Sep 20, 2025 - 01:51 PM (IST)

ਮਾਧੋਪੁਰ ਹੈੱਡ ਵਰਕਸ ਦੇ ਗੇਟ ਟੁੱਟਣ ਮਾਮਲੇ 'ਚ ਸਰਕਾਰ ਦੀ ਵੱਡੀ ਕਾਰਵਾਈ: 3 ਅਧਿਕਾਰੀ ਮੁਅੱਤਲ

ਪਠਾਨਕੋਟ (ਹਰਜਿੰਦਰ)– ਬੀਤੇ ਦਿਨੀਂ ਪੰਜਾਬ 'ਚ ਆਏ ਭਿਆਨਕ ਹੜ੍ਹਾਂ ਕਾਰਨ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਗੇਟ ਟੁੱਟ ਜਾਣ ਨਾਲ ਸਥਿਤੀ ਹੋਰ ਖਰਾਬ ਹੋ ਗਈ ਸੀ। ਇਸ ਮਾਮਲੇ ਵਿੱਚ ਸਿੰਚਾਈ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ-CBSE ਵਿਦਿਆਰਥੀਆਂ ਨੂੰ ਵੱਡਾ ਝਟਕਾ, ਬੋਰਡ ਨੇ ਬਦਲੇ ਨਿਯਮ

ਵਿਭਾਗ ਵੱਲੋਂ ਐਕਸੀਅਨ ਨਿਤਿਨ ਸੂਦ, ਐਸਡੀਓ ਅਰੁਣ ਕੁਮਾਰ ਅਤੇ ਜੇ.ਈ ਸਚਿਨ ਠਾਕੁਰ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਨੋਟੀਫਿਕੇਸ਼ਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਕੀਤਾ ਗਿਆ।

ਇਹ ਵੀ ਪੜ੍ਹੋ-ਦਿਵਿਆਂਗ ਵਿਅਕਤੀ ਨੂੰ ਕੁੱਟਮਾਰ ਬਚਾਉਣਾ ਪਿਆ ਮਹਿੰਗਾ, ਹਮਲਾਵਰਾਂ ਨੇ ਪੈਟਰੋਲ ਸੁੱਟ ਕੇ ਲਾ'ਤੀ ਅੱਗ

ਜ਼ਿਕਰਯੋਗ ਹੈ ਕਿ 27 ਅਗਸਤ ਨੂੰ ਮਾਧੋਪੁਰ ਹੈੱਡਵਰਕਸ ਦਾ ਇੱਕ ਗੇਟ ਟੁੱਟ ਗਿਆ ਸੀ। ਮੁਰੰਮਤ ਦੌਰਾਨ ਲਗਭਗ 50 ਲੋਕ ਪਾਣੀ ਵਿੱਚ ਫਸ ਗਏ ਸਨ ਜਿਨ੍ਹਾਂ ਨੂੰ 49 ਨੂੰ ਮੌਕੇ 'ਤੇ ਬਚਾ ਲਿਆ ਗਿਆ ਸੀ ਪਰ ਇਸ ਘਟਨਾ ਵਿਚ ਇਕ ਵਿਅਕਤੀ ਦੀ ਜਾਨ ਚਲੀ ਗਈ ਸੀ ਅਤੇ ਉਸਦੀ ਲਾਸ਼ 28 ਅਗਸਤ ਨੂੰ ਮਿਲੀ ਸੀ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News