ਸਰਹੱਦ ਨੇੜਿਓਂ ਚਾਈਨਾ ਮੇਡ ਪਿਸਤੌਲ ਦੇ ਪਾਰਟਸ ਤੇ ਮੈਗਜ਼ੀਨ ਬਰਾਮਦ
Friday, Jul 25, 2025 - 11:29 AM (IST)

ਤਰਨਤਾਰਨ (ਰਮਨ)-ਬੀ.ਐੱਸ.ਐੱਫ. ਅਤੇ ਪੁਲਸ ਵੱਲੋਂ ਚਲਾਏ ਗਏ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਤਾਂ ’ਚ ਡਿੱਗੇ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ ਪਿਸਤੌਲ ਦਾ ਸਿਲਾਈਡਰ ਬੈਰਲ ਸਣੇ ਸਪਰਿੰਗ 30 ਬੋਰ ਅਤੇ ਇਕ ਮੈਗਜ਼ੀਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਬੀ.ਐੱਸ.ਐੱਫ. ਦੇ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਜਦੋਂ ਬੀ.ਐੱਸ.ਐੱਫ. ਦੇ ਜਵਾਨ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਾਂਝੇ ਤੌਰ ਉਪਰ ਪਿੰਡ ਡਲ ਦੇ ਆਸ-ਪਾਸ ਗਸ਼ਤ ਕੀਤੀ ਜਾ ਰਹੀ ਸੀ ਤਾਂ ਖੇਤਾਂ ’ਚ ਡਿੱਗੇ ਹੋਏ ਇਕ ਪੀਲੇ ਰੰਗ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ ਚਾਈਨਾ ਦੇ ਬਣੇ ਹੋਏ ਇਕ ਪਿਸਤੌਲ ਦਾ ਸਿਲਾਈਡਰ ਸਮੇਤ ਬੈਰਲ ਅਤੇ ਮੈਗਜ਼ੀਨ ਨੂੰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਪੈਕਟ ਡਰੋਨ ਦੀ ਮੱਦਦ ਨਾਲ ਪਾਕਿਸਤਾਨ ਤੋਂ ਭਾਰਤ ਪੁੱਜਾ ਹੋ ਸਕਦਾ ਹੈ, ਜਿਸ ਦੀ ਅਗਲੇਰੀ ਜਾਂਚ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਸਬ ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਕੱਚੇ ਮਕਾਨਾਂ ਵਾਲਿਆਂ ਲਈ ਵੱਡੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8