ਮਾਘੀ ਮੇਲੇ ਨੂੰ ਲੈ ਕੇ ਮੁਕਤਸਰ ''ਚ ਲੱਗ ਗਈਆਂ ਪਾਬੰਦੀਆਂ, ਜਾਰੀ ਹੋਏ ਨਵੇਂ ਹੁਕਮ
Saturday, Jan 10, 2026 - 06:49 PM (IST)
ਸ੍ਰੀ ਮੁਕਤਸਰ ਸਾਹਿਬ (ਜ.ਬ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਸ੍ਰੀ ਮੁਕਤਸਰ ਸਾਹਿਬ ਮੇਲਾ ਮਾਘੀ ਸਬੰਧੀ ਵਿਸ਼ੇਸ਼ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਸਬੰਧੀ ਉਨ੍ਹਾਂ ਦੱਸਿਆ ਕਿ 13 ਜਨਵਰੀ 2026 ਨੂੰ ਰਾਤ 12 ਵਜੇ ਤੋਂ ਮਿਤੀ 14 ਜਨਵਰੀ 2026 ਰਾਤ 12 ਵਜੇ ਤੱਕ ਮਾਘੀ ਮੇਲੇ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਰਾਬ ਦੇ ਠੇਕਿਆਂ, ਆਂਡੇ/ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, ਵੇਖੋ ਪੂਰੀ LIST
ਇਸੇ ਤਰ੍ਹਾਂ ਹੋਰ ਹੁਕਮਾਂ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਿਤੀ 10 ਜਨਵਰੀ 2026 ਤੋਂ 15 ਜਨਵਰੀ 2026 ਰਾਤ 12:00 ਵਜੇ ਤੱਕ ਮਾਘੀ ਮੇਲੇ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਨੋ ਫਲਾਇੰਗ ਜ਼ੋਨ (No Flying Zone) ਘੋਸ਼ਿਤ ਕਰਦਿਆਂ ਡਰੋਨ, ਅਣ-ਮੇਨਿਡ ਵਹੀਕਲ, ਰਿਮੋਟ ਕੰਟਰੋਲ ਯੂ.ਏ.ਵੀ., ਪੈਰਾਗਲਾਈਡਰ ਵਗੈਰਾ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲਾ ਮਾਘੀ ਸਬੰਧੀ ਵਿਸ਼ੇਸ਼ ਪ੍ਰਬੰਧ ਪ੍ਰਸ਼ਾਸਨ ਵੱਲੋਂ ਕੀਤੇ ਗਏ ਹਨ। ਇਨ੍ਹਾਂ ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਚੋਣਾਂ 'ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ
