ਮਾਘੀ ਮੇਲੇ ਮੌਕੇ ਨਾਲ ਆ ਸਕਦੇ ਹਨ ਸੁਖਦੇਵ ਸਿੰਘ ਢੀਂਡਸਾ ਤੇ ਸੁਖਬੀਰ ਸਿੰਘ ਬਾਦਲ

01/05/2024 6:35:45 PM

ਚੰਡੀਗੜ੍ਹ (ਹਰੀਸ਼ਚੰਦਰ) : ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ’ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮਜ਼ਬੂਤੀ ਮਿਲਣ ਜਾ ਰਹੀ ਹੈ। ਸੂਤਰਾਂ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) 14 ਜਨਵਰੀ ਨੂੰ ਮਾਘੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਰਲੇਵੇਂ ਦਾ ਐਲਾਨ ਕਰ ਸਕਦੀ ਹੈ। ਧਿਆਨਯੋਗ ਹੈ ਕਿ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਕੰਪਲੈਕਸ ਵਿਚ ਬੇਅਦਬੀ ਮਾਮਲੇ ਵਿਚ ‘ਪੰਥ’ ਤੋਂ ਮੁਆਫ਼ੀ ਮੰਗੀ ਸੀ ਅਤੇ ਹੋਰ ਪੰਥਕ ਧਿਰਾਂ ਨੂੰ ਏਕਤਾ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ 25 ਦਸੰਬਰ ਨੂੰ ਦਿੱਲੀ ਦੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਜੀ. ਕੇ. ਨੇ ਆਪਣੀ ਜਾਗੋ ਪਾਰਟੀ ਦਾ ਅਕਾਲੀ ਦਲ (ਬਾਦਲ) ਵਿਚ ਰਲੇਵਾਂ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਅਗਲੇ ਹੀ ਦਿਨ 26 ਦਸੰਬਰ ਨੂੰ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਬਾਦਲ ਬਾਰੇ ਪਾਰਟੀ ਵਰਕਰਾਂ ਦੀ ਰਾਏ ਇਕੱਠੀ ਕਰਨ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।

ਇਹ ਵੀ ਪੜ੍ਹੋ : ਰਾਜੋਆਣਾ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਇਸ ਕਮੇਟੀ ਦੀ ਮੀਟਿੰਗ ਹੋ ਚੁੱਕੀ ਹੈ ਜਦੋਂਕਿ ਹੁਣ ਪੰਜਾਬ ਭਰ ਦੇ ਵਰਕਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਜਿਸ ਵਿਚ ਅਕਾਲੀ ਦਲ (ਬਾਦਲ) ਨਾਲ ਜੁੜਨ ਬਾਰੇ ਉਨ੍ਹਾਂ ਦੀ ਸਲਾਹ ਲਈ ਜਾ ਰਹੀ ਹੈ। ਕਮੇਟੀ ਨੇ 10 ਜਨਵਰੀ ਤੱਕ ਆਪਣੀ ਰਿਪੋਰਟ ਸੌਂਪਣੀ ਹੈ ਜਦਕਿ ਠੀਕ 4 ਦਿਨਾਂ ਬਾਅਦ ਮਾਘੀ ਮੇਲੇ ’ਤੇ ਮੁਕਤਸਰ ਵਿਚ ਅਕਾਲੀ ਦਲ (ਬਾਦਲ) ਦੀ ਸਿਆਸੀ ਕਾਨਫਰੰਸ ਹੋਣੀ ਹੈ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਅਤੇ ਸੁਖਬੀਰ ਬਾਦਲ ਇਕੱਠੇ ਆ ਸਕਦੇ ਹਨ। ਢੀਂਡਸਾ ਦੇ ਕਰੀਬੀ ਇਕ ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਦੇ ਬਹੁਤੇ ਆਗੂ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਨੂੰ ਦੇਖਦਿਆਂ ਸੁਖਬੀਰ ਦੀ ਪਾਰਟੀ ਨਾਲ ਜਾਣਾ ਚਾਹੁੰਦੇ ਹਨ। 

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੀ ਵਿਪਾਸਨਾ ’ਤੇ ਗਏ

ਸੁਖਬੀਰ ਵੱਲੋਂ ਮੰਗੀ ਮੁਆਫ਼ੀ ਤੋਂ ਬਾਅਦ ਫਿਰਕੂ ਏਕਤਾ ਜ਼ਰੂਰੀ ਹੈ। ਹਾਲਾਂਕਿ ਇਸ ਸਮੇਂ ਕੁਝ ਆਗੂ ਰਲੇਵੇਂ ਦੇ ਖਿਲਾਫ਼ ਹਨ ਪਰ ਮਿਲੇ ਕਈ ਸੁਝਾਵਾਂ ਦੇ ਆਧਾਰ ’ਤੇ ਇਹ ਰਲੇਵਾਂ ਤੈਅ ਮੰਨਿਆ ਜਾ ਰਿਹਾ ਹੈ। ਭਾਜਪਾ ਨਾਲ ਸੰਭਾਵਿਤ ਗਠਜੋੜ ਬਾਰੇ ਆਗੂ ਨੇ ਕਿਹਾ ਕਿ ਪੰਜਾਬੀ ਇਕ ਦਾ ਅਮਨ ਪਸੰਦ ਭਾਈਚਾਰਾ ਹੈ ਅਤੇ ਭਾਜਪਾ ਨਾਲ ਸਮਝੌਤਾ ਇਸ ਸਰਹੱਦੀ ਸੂਬੇ ਵਿਚ ਹਿੰਦੂ-ਸਿੱਖ ਏਕਤਾ ਨੂੰ ਬੜ੍ਹਾਵਾ ਦੇਵੇਗਾ। ਉਨ੍ਹਾਂ ਦੀ ਦਲੀਲ ਸੀ ਕਿ ਜਦੋਂ ਅਕਾਲੀ ਦਲ ਮਜ਼ਬੂਤ ਹੋਵੇਗਾ ਤਾਂ ਭਾਜਪਾ ਵੀ ਮਜਬੂਤ ਅਕਾਲੀ ਦਲ ਨਾਲ ਖੜ੍ਹੀ ਹੋਵੇਗੀ। ਵਰਣਨਯੋਗ ਹੈ ਕਿ ਢੀਂਡਸਾ ਇਸ ਸਮੇਂ ਭਾਜਪਾ ਨਾਲ ਗਠਜੋੜ ਵਿਚ ਹਨ। ਮੰਨਿਆ ਜਾ ਰਿਹਾ ਹੈ ਕਿ ਅਕਾਲੀ ਦਲ ਬਾਦਲ ਤੇ ਭਾਜਪਾ ਦੇ ਗਠਜੋੜ ਵਿਚ ਉਨ੍ਹਾਂ ਦੀ ਭੂਮਿਕਾ ਬਹੁਤ ਅਹਿਮ ਹੋਵੇਗੀ।

ਇਹ ਵੀ ਪੜ੍ਹੋ : ਜੇ ਤੁਸੀਂ ਵੀ ਕਰ ਰਹੇ ਪਰਿਵਾਰ ਸਮੇਤ ਕੈਨੇਡਾ ਜਾਣ ਦੀ ਤਿਆਰੀ ਤਾਂ ਸਾਵਧਾਨ, ਜ਼ਰੂਰ ਪੜ੍ਹੋ ਇਹ ਖ਼ਬਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News