ਮਾਘੀ ਮੇਲੇ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ

01/10/2018 3:55:18 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਚਾਲੀ ਮੁਕਤਿਆਂ ਦੀ ਯਾਦ 'ਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਦੇ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਾ. ਸੁਮਿਤ ਜਾਰੰਗਲ ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਇਸ ਮੀਟਿੰਗ 'ਚ ਸੁਸ਼ੀਲ ਕੁਮਾਰ ਸੀਨੀਅਰ ਪੁਲਸ ਕਪਤਾਨ, ਰਾਜਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ, ਬਲਜੀਤ ਸਿੰਘ ਸੰਧੂ ਐਸ. ਪੀ., ਗੋਪਾਲ ਸਿੰਘ ਸਹਾਇਕ ਕਮਿਸ਼ਨਰ ਜਨਰਲ, ਮੈਡਮ ਕਨੂੰ ਗਰਗ ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ, ਜਗਮੋਹਨ ਸਿੰਘ ਜ਼ਿਲਾ ਭਲਾਈ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਵਿੱਤਰ ਮਾਘੀ ਦੇ ਮੇਲੇ ਨੂੰ ਸਫਲਤਾ ਪੂਰਵਕ ਨੇਪਰੇ ਚੜ•ਣ ਲਈ ਜਿਲ•ਾ ਪ੍ਰਸ਼ਾਸਨ ਵਲੋਂ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਮੇਲੇ ਦੌਰਾਨ ਸ਼ਰਧਾਲੂਆਂ  ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਹਨਾਂ ਅੱਗੇ ਦੱਸਿਆਂ ਕਿ ਸਰਧਾਲੂਆਂ ਦੀ ਸਹਾਇਤਾ ਲਈ  ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਜਾਵੇਗਾ ਅਤੇ ਹਰ ਸੈਕਟਰ ਡਿਊਟੀ ਮੈਜਿਸਟਰੇਟ ਦੀ ਅਗਵਾਈ ਵਿੱਚ ਕੰਮ ਕਰੇਗਾ। ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਹਰ ਸੈਕਟਰ ਵਿੱਚ ਇੱਕ ਡਿਊਟੀ ਮੈਜਿਸਟਰੇਟ, ਡੀ.ਐਸ.ਪੀ.ਰੈਂਕ ਦਾ ਅਧਿਕਾਰੀ, ਮੈਡੀਕਲ ਟੀਮ,ਪਾਣੀ ਦਾ ਉਚਿਤ ਪ੍ਰਬੰਧ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆਂ ਕਿ ਸਰਧਾਲੂਆਂ ਦੀ ਸਹਾਇਤਾ ਲਈ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਨਾਕਿਆਂ ਤੇ ਮੇਲਾ ਸਹਾਇਤਾ ਕੇਂਦਰ ਵੀ ਸਥਾਪਿਤ ਜਾਣਗੇ ਤਾਂ ਜੋ ਬਾਹਰ ਤੋਂ ਆਉਣ ਵਾਲੇ ਯਾਤਰੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਅਤੇ  ਮੇਲੇ ਵਾਲੀਆਂ ਥਾਵਾਂ ਅਤੇ ਦਰਬਾਰ ਸਾਹਿਬ ਦੇ ਅੰਦਰ ਅੰਦਰ ਸੀ.ਸੀ ਟੀ.ਵੀ ਕੈਮਰੇ ਦੀ ਮੱਦਦ ਨਾਲ ਕਰੜੀ ਨਜ਼ਰ ਰੱਖੀ ਜਾਵੇਗੀ।