ਮਾਘੀ ਮੇਲੇ ’ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ

01/12/2021 1:18:49 PM

ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ)- 40 ਮੁਕਤਿਆਂ ਦੀ ਪਵਿੱਤਰ ਯਾਦ ਵਿੱਚ ਲਗਣ ਵਾਲੇ ਇਤਿਹਾਸਕ ਜੋੜ ਮੇਲਾ ਮਾਘੀ ਸਬੰਧੀ ਧਾਰਮਿਕ ਸਮਾਗਮ ਅੱਜ ਤੋਂ ਆਰੰਭ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਆਰੰਭ ਹੋਏ ਹਨ, ਜਿਨ੍ਹਾਂ ਦੇ ਭੋਗ 14 ਜਨਵਰੀ ਨੂੰ ਪਾਏ ਜਾਣਗੇ। ਮਾਘੀ ਮੇਲੇ ਦੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ 12,13,14 ਜਨਵਰੀ ਨੂੰ ਲਾਗਾਤਾਰ ਧਾਰਮਿਕ ਸਮਾਗਮ ਚਲਣਗੇ।  

ਪੜ੍ਹੋ ਇਹ ਵੀ ਖ਼ਬਰ - Lohri/Makar Sankranti 2021: ਲੋਹੜੀ ਤੇ ਮਕਰ ਸੰਕ੍ਰਾਂਤੀ ਮੌਕੇ ਜਾਣੋ ਕਿਨ੍ਹਾਂ ਚੀਜ਼ਾਂ ਨੂੰ ਦਾਨ ਕਰਨਾ ਹੁੰਦੈ ਸ਼ੁੱਭ ਤੇ ਅਸ਼ੁੱਭ 

ਇਸ ਵਿਸ਼ੇਸ਼ ਮੌਕੇ ’ਤੇ ਰਾਗੀ, ਢਾਡੀ, ਪ੍ਰਚਾਰਕ ਗੁਰਦੁਆਰਾ ਸਾਹਿਬ ਵਿਖੇ ਆਈ ਹੋਈ ਸਾਰੀ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਣਗੇ। 14 ਜਨਵਰੀ ਨੂੰ ਮਾਘੀ ਦਾ ਪਵਿੱਤਰ ਇਸ਼ਨਾਨ ਹੋਵੇਗਾ। 15 ਜਨਵਰੀ ਨੂੰ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਰਸਮੀ ਤੌਰ ’ਤੇ ਮੇਲਾ ਮਾਘੀ ਦੀ ਸਮਾਪਤੀ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ - Health Tips : ਇਨ੍ਹਾਂ ਕਾਰਨਾਂ ਕਰਕੇ ‘ਛਾਤੀ’ ’ਚ ਹੁੰਦਾ ਹੈ ਦਰਦ, ਘਰੇਲੂ ਨੁਸਖ਼ਿਆਂ ਨਾਲ ਇੰਝ ਕਰੋ ਬਚਾਅ

ਇਸ ਖ਼ਾਸ ਮੌਕੇ ’ਤੇ ਸੰਗਤਾਂ ਵੱਡੀ ਗਿਣਤੀ ’ਚ ਆ ਰਹੀਆਂ ਹਨ। ਵੱਡੀ ਗਿਣਤੀ ’ਚ ਆਉਣ ਵਾਲੀਆਂ ਹੋਰ ਸੰਗਤਾਂ ਦੀ ਆਮਦ ਦੇ ਮਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਅਤੇ ਰਿਹਾਇਸ਼ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

rajwinder kaur

This news is Content Editor rajwinder kaur