ਪੰਜਾਬ ਸਰਕਾਰ ਵੱਲੋਂ 'ਮਾਘੀ ਮੇਲੇ' 'ਤੇ ਸ੍ਰੀ ਮੁਕਤਸਰ ਸਾਹਿਬ 'ਚ ਛੁੱਟੀ ਦਾ ਐਲਾਨ
Thursday, Jan 14, 2021 - 09:14 AM (IST)
ਚੰਡੀਗੜ੍ਹ/ਮੁਕਤਸਰ (ਰਮਨਜੀਤ) : ਪੰਜਾਬ ਸਰਕਾਰ ਨੇ ਮਾਘੀ ਮੇਲੇ ਦੇ ਸਬੰਧ 'ਚ 14 ਜਨਵਰੀ, 2021 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ 'ਚ 14 ਜਨਵਰੀ, 2021 ਦਿਨ ਵੀਰਵਾਰ ਨੂੰ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਲੋਹੜੀ ਦੀਆਂ ਖੁਸ਼ੀਆਂ ਗਮ 'ਚ ਬਦਲੀਆਂ, ਸਿਲੰਡਰ ਦੇ ਧਮਾਕੇ ਕਾਰਨ ਨੌਜਵਾਨ ਦੇ ਸਰੀਰ ਦੇ ਉੱਡੇ ਚੀਥੜੇ
ਇਸ ਸਬੰਧੀ ਪ੍ਰਸੋਨਲ ਮਹਿਕਮੇ, ਪੰਜਾਬ ਵਲੋਂ ਸੂਚਨਾ ਜਾਰੀ ਕਰ ਦਿੱਤੀ ਗਈ ਹੈ। ਚਾਲੀ ਮੁਕਤਿਆਂ ਦੀ ਯਾਦ 'ਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਦਾ ਆਗਾਜ਼ ਵੀਰਵਾਰ ਨੂੰ ਹੋਵੇਗਾ। ਮੇਲੇ 'ਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਇੱਥੇ ਪਹੁੰਚ ਕੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਦੀਆਂ ਹਨ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਹੁਣ PSEB ਵੱਲੋਂ 5ਵੀਂ ਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਐਲਾਨ
ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਚਾਲੀ ਮੁਕਤਿਆਂ ਦੀ ਯਾਦ ’ਚ ਲੱਗਣ ਵਾਲੇ ਪਵਿੱਤਰ ਤੇ ਇਤਿਹਾਸਕ ਮਾਘੀ ਮੇਲੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਮੁਕਤਸਰ ਸਾਹਿਬ ਦੀ ਮਿਊਂਸੀਪਲ ਹੱਦ ਅੰਦਰ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ, ਅਹਾਤੇ ਅਤੇ ਮੀਟ ਦੀਆਂ ਦੁਕਾਨਾਂ 14 ਜਨਵਰੀ, 2021 ਨੂੰ ਪੂਰਨ 'ਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੀ ਮਿਊਂਸੀਪਲ ਹੱਦ ਅੰਦਰ ਡਰੋਨ ਅਤੇ ਪੈਰਾਗਲਾਈਡਰ ਵਗੈਰਾ 13 ਜਨਵਰੀ ਤੋਂ 15 ਜਨਵਰੀ, 2021 ਤੱਕ ਵਰਤੋਂ ਨਾ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ