ਫੈਕਟਰੀ ''ਚ ਅੱਗ ਲੱਗਣ ਦੇ ਮਾਮਲੇ ''ਚ ਮੈਜਿਸਟ੍ਰੇਟ ਨੇ ਜਾਂਚ ਦੇ ਦਿੱਤੇ ਹੁਕਮ, 3 ਦੀ ਹੋਈ ਸੀ ਮੌਤ
Wednesday, Mar 15, 2023 - 03:25 AM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਸਥਾਨਕ ਸਿਵਲ ਲਾਈਨ ਲੱਕੜ ਪੁਲ ਨੇੜੇ ਹੌਜ਼ਰੀ ਫੈਕਟਰੀ ਗਣੇਸ਼ ਟ੍ਰੇਡਿੰਗ ਕੰਪਨੀ ਨੂੰ ਅੱਗ ਲੱਗਣ ਦੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਹਾਲਾਂਕਿ ਪ੍ਰਸ਼ਾਸਨ ਵੱਲੋਂ ਅਜੇ ਤੱਕ ਮੌਤਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਦੂਜੇ ਪਾਸੇ ਹਸਪਤਾਲ 'ਚ ਜ਼ੇਰੇ ਇਲਾਜ ਵਿਅਕਤੀਆਂ ਦੇ ਰਿਸ਼ਤੇਦਾਰ ਹੋਣ ਦਾ ਦਾਅਵਾ ਕਰਨ ਵਾਲੇ ਲੋਕ ਪੀੜਤਾਂ ਦੇ ਇਲਾਜ ਲਈ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : 'ਜੇਕਰ ਮੈਂ ਜੇਲ੍ਹ ਗਿਆ ਜਾਂ ਉਹ ਮੈਨੂੰ ਮਾਰ ਦੇਣਗੇ...' : ਇਮਰਾਨ ਖਾਨ, ਸਮਰਥਕਾਂ ਨੇ ਪੁਲਸ 'ਤੇ ਕੀਤਾ ਪਥਰਾਅ
ਮੁਆਇਨਾ ਕਰਨ ਮੌਕੇ 'ਤੇ ਪਹੁੰਚੀ ਐੱਸਡੀਐੱਮ ਸਵਾਤੀ ਟਿਵਾਣਾ ਨੇ ਕਿਹਾ ਕਿ ਫੈਕਟਰੀ ਵੱਲੋਂ ਕੰਪਨੀ ਐਕਟ ਦੀ ਪਾਲਣਾ ਕੀਤੀ ਜਾ ਰਹੀ ਸੀ ਜਾਂ ਨਹੀਂ, ਇਸ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ, ਜਦੋਂਕਿ ਉਨ੍ਹਾਂ ਨੇ ਇਸ ਹਾਦਸੇ ਵਿੱਚ ਕਿਸੇ ਵਿਅਕਤੀ ਦੀ ਮੌਤ ਹੋਣ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਅਤੇ ਕਿਹਾ ਕਿ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਦੱਸਿਆ ਜਾਵੇਗਾ। ਪੀੜਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੇਣ ਬਾਰੇ ਉਨ੍ਹਾਂ ਕਿਹਾ ਕਿ ਕੰਪਨੀ ਐਕਟ ਤਹਿਤ ਇਸ ਸਬੰਧੀ ਨਿਯਮ ਹਨ ਅਤੇ ਉਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।