ਫਿਰੋਜ਼ਪੁਰ ਮੈਜਿਸਟਰੇਟ ਵੱਲੋਂ ਕਣਕ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

Wednesday, Apr 15, 2020 - 06:42 PM (IST)

ਫਿਰੋਜ਼ਪੁਰ : ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਵੱਲੋਂ ਫ਼ੌਜਦਾਰੀ ਜ਼ਾਬਤਾ, ਸੰਘਤਾ 1973(2 ਆਫ਼ 1972) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿਚ ਕਣਕ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ‘ਤੇ ਦੇਖਣ ਵਿਚ ਆਇਆ ਹੈ ਕਿ ਜ਼ਮੀਨ ਮਾਲਕਾਂ ਵੱਲੋਂ ਕਣਕ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾ ਦਿੱਤੀਦੀ ਹੈ ਜਾਂ ਜਿਸ ਨਾਲ ਹਵਾ ਵਿਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਵਾਤਾਵਰਨ ‘ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਇਕ ਤਾਂ ਜਿੱਥੇ ਨਾਲ ਲੱਗਦੇ ਖੇਤਾਂ ਵਿਚ ਅੱਗ ਲੱਗਣ ਦਾ ਡਰ ਰਹਿੰਦਾ ਹੈ ਉੱਥੇ ਹੀ ਧੂੰਏਂ ਵਿਚ ਸੜਕਾਂ ‘ਤੇ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕੋਈ ਦੁਰਘਟਨਾ ਵੀ ਵਾਪਰ ਸਕਦੀ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ਵਿਚਲੇ ਲਾਭਦਾਇਕ ਜੀਵ ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖ਼ਤਮ ਹੋ ਜਾਂਦਾ ਹੈ ਅਤੇ ਜ਼ਮੀਨ ਵਿਚ ਉਪਜਾਊ ਸ਼ਕਤੀ ਵੀ ਘੱਟ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏਂ ਦਾ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਦਾ ਹੈ ਅਤੇ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਇਸ ਨੂੰ ਮੁੱਖ ਰੱਖਦੇ ਹੋਏ ਇਹ ਪਾਬੰਦੀ ਲੱਗਦੀ ਜ਼ਰੂਰੀ ਹੈ।  ਇਹ ਹੁਕਮ 15 ਜੂਨ 2020. ਤੱਕ ਲਾਗੂ ਰਹਿਣਗੇ। 


 


Gurminder Singh

Content Editor

Related News