ਮਹਿਲ ਕਲਾਂ ਹਲਕੇ ''ਚ ਕਰੋੜਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Thursday, Aug 21, 2025 - 07:10 PM (IST)

ਮਹਿਲ ਕਲਾਂ ਹਲਕੇ ''ਚ ਕਰੋੜਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮਹਿਲ ਕਲਾਂ (ਹਮੀਦੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਹਿਲਕਲਾਂ ਵਿਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਨਾਲ ਹਲਕੇ ਨੂੰ ਇਕ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ। ਇਹ ਵਿਚਾਰ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਠੀਕਰੀਵਾਲਾ ਵਿਖੇ ਸਮਾਰੋਹ ਦੌਰਾਨ ਕਹੇ। 

ਇਹ ਖ਼ਬਰ ਵੀ ਪੜ੍ਹੋ - ਮੋਦੀ ਸਰਕਾਰ ਦੀ ਨਵੀਂ ਸਕੀਮ 'ਚ ਆਉਣਗੇ ਪੰਜਾਬ ਦੇ 100 ਤੋਂ ਵੱਧ ਪਿੰਡ! ਪਾਰਲੀਮੈਂਟ 'ਚ ਦੱਸੇ ਵੇਰਵੇ

ਵਿਧਾਇਕ ਪੰਡੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਖਾਸ ਉਪਰਾਲਿਆਂ ਸਦਕਾ, ਪਿੰਡ ਠੀਕਰੀਵਾਲਾ ਦੀ ਗ੍ਰਾਮ ਪੰਚਾਇਤ (ਸਰਪੰਚ ਕਿਰਨਜੀਤ ਸਿੰਘ ਹੈਪੀ ਦੀ ਅਗਵਾਈ ਹੇਠ) ਨੂੰ ਇੱਕ ਕਰੋੜ 20 ਲੱਖ ਰੁਪਏ ਦੀ ਗਰਾਂਟ ਭੇਜੀ ਗਈ ਹੈ। ਇਸ ਰਕਮ ਨਾਲ ਹੈਪੀਨੈਸ ਸਰਕਾਰੀ ਪ੍ਰਾਇਮਰੀ ਸਕੂਲ ਠੀਕਰੀਵਾਲਾ ਦੀ ਨਵੀਂ ਵੈਲਡਿੰਗ ਇਮਾਰਤ ਤਿਆਰ ਕੀਤੀ ਜਾਵੇਗੀ। ਇਸ ਪ੍ਰੋਜੈਕਟ ਦੀ ਸ਼ੁਰੂਆਤ ਅੱਜ ਵਿਧਾਇਕ ਪੰਡੋਰੀ ਨੇ ਇੱਟਾਂ ਰੱਖ ਕੇ ਅਤੇ ਅਰਦਾਸ ਕਰਵਾ ਕੇ ਕੀਤੀ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਮੰਡੀਆ ਮਾਲ ਵਿੱਚ ਨਵਾਂ ਪ੍ਰੋਜੈਕਟ ਵੀ ਸ਼ੁਰੂ ਕੀਤਾ ਗਿਆ, ਜਿਸ ਦਾ ਨੀਹ ਪੱਥਰ ਮੁੱਖ ਮੰਤਰੀ ਭਗਵੰਤ ਮਾਨ, ਚੇਅਰਮੈਨ ਪੰਜਾਬ ਮੰਡੀ ਬੋਰਡ ਸ. ਹਰਚੰਦ ਸਿੰਘ ਬਰਸਾਤ ਅਤੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਵੱਲੋਂ ਰੱਖਿਆ ਗਿਆ। ਇਹ ਪ੍ਰੋਜੈਕਟ 10.333 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੀ ਐਗਜ਼ਿਕਿਊਟਿਵ ਕਮੇਟੀ ਦੇ ਚੇਅਰਮੈਨ ਸ. ਸੁਖਵਿੰਦਰ ਦਾਸ ਬਾਬੂ ਖਾਸ ਤੌਰ ‘ਤੇ ਹਾਜ਼ਰ ਰਹੇ। 

ਪ੍ਰੋਗਰਾਮ ਦੀ ਅਗਵਾਈ ਡਿਪਟੀ ਡਾਇਰੈਕਟਰ ਮਾਰਕੀਟ ਕਮੇਟੀ ਮਹਿਲਕਲਾਂ ਨੇ ਕੀਤੀ ਜਦਕਿ ਪੂਰੇ ਸਮਾਰੋਹ ਦੀ ਦੇਖਰੇਖ ਡਾਇਰੈਕਟਰ ਮੰਡੀਆਂ ਰਾਜਵੀਰ ਸਿੰਘ ਵੱਲੋਂ ਕੀਤੀ ਗਈ। ਸਰਪੰਚ ਕਿਰਨਜੀਤ ਸਿੰਘ ਹੈਪੀ (ਠੀਕਰੀਵਾਲਾ) ਅਤੇ ਸਰਪੰਚ ਬਲਵੀਰ ਸਿੰਘ ਮਾਨ (ਗਹਿਲ) ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤਾਂ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਰਪੇਚ ਭੇਟ ਕਰਕੇ ਸਨਮਾਨਿਤ ਕੀਤਾ। ਇਸ ਸਮਾਰੋਹ ਵਿੱਚ ਸਿੱਖਿਆ ਕੋਆਰਡੀਨੇਟਡ ਮਾਸਟਰ ਚਰਨਜੀਤ ਸਿੰਘ ਠੀਕਰੀਵਾਲਾ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਧਾਲੀਵਾਲ, ਸੀਨੀਅਰ ਆਗੂ ਜਸਪ੍ਰੀਤ ਹੈਪੀ ਠੀਕਰੀਵਾਲ, ਡਾ. ਦਰਸ਼ਨ ਸਿੰਘ ਠੀਕਰੀਵਾਲ, ਪੰਚ ਕਰਮਜੀਤ ਸਿੰਘ ਸਿੱਧੂ, ਪੰਚ ਜਗਰੂਪ ਸਿੰਘ ਗਹਿਲ, ਪੰਚ ਅੰਮ੍ਰਿਤਪਾਲ ਗੋਲਡੀ, ਸਰਪੰਚ ਬਲਵਿੰਦਰ ਸਿੰਘ ਸਹਿਜੜਾ, ਸਕੂਲ ਦੀ ਮੁੱਖ ਅਧਿਆਪਕਾ ਰਾਜਵੀਰ ਕੌਰ ਸਮੇਤ ਖੇਤਰ ਦੇ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।  

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News