ਮਹਿਲ ਕਲਾਂ ਦੇ ਨੌਜਵਾਨ ਦੀ ਮਨੀਲਾ ’ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
Saturday, May 08, 2021 - 06:58 PM (IST)
ਮਹਿਲ ਕਲਾਂ (ਵਿਵੇਕ) : ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਕਸਬਾ ਮਹਿਲ ਕਲਾਂ ਦੇ ਜੰਮਪਲ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।ਇਸ ਮੌਕੇ ਬਲਵੰਤ ਸਿੰਘ ਮਹਿਲ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਪਰਿਵਾਰ ਨਾਲ ਸਬੰਧਿਤ ਨੌਜਵਾਨ ਸੁਖਚੈਨ ਸਿੰਘ (31) ਪੁੱਤਰ ਗੁਰਚਰਨ ਸਿੰਘ ਤਕਰੀਬਨ 7 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਿਆ ਸੀ, ਜਿੱਥੇ ਉਹ ਆਪਣੀ ਪਤਨੀ ਅਤੇ ਡੇਢ ਸਾਲਾ ਪੁੱਤਰ ਨਾਲ ਰਹਿ ਰਿਹਾ ਸੀ। ਬੀਤੀ ਰਾਤ ਸੰਖੇਪ ਬਿਮਾਰੀ ਉਪਰੰਤ ਉਸ ਦਾ ਦਿਹਾਂਤ ਹੋ ਗਿਆ। ਸੁਖਚੈਨ ਸਿੰਘ ਦੀ ਮੌਤ ਦੀ ਖ਼ਬਰ ਮਨੀਲਾ ਰਹਿ ਰਹੇ ਪਰਿਵਾਰਿਕ ਮੈਂਬਰਾਂ ਵੱਲੋਂ ਫ਼ੋਨ 'ਤੇ ਕਸਬਾ ਮਹਿਲ ਕਲਾਂ ਵਿਖੇ ਰਹਿ ਰਹੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ: ਬਠਿੰਡਾ ’ਚ ਵਿਆਹ ਸਮਾਗਮ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ, ਪੁਲਸ ਨੇ ਮਾਰੀ ਰੇਡ ਤਾਂ ਪਈ ਭਾਜੜ
ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਪਿਛਲੇ ਪੰਜ ਛੇ ਦਿਨਾਂ ਤੋਂ ਸਾਹ ਨਾਲ ਪੀੜਤ ਚਲਿਆ ਆ ਰਿਹਾ ਸੀ। ਜਿਸ ਦੀ ਦਵਾਈ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਤੋਂ ਚੱਲ ਰਹੀ ਸੀ। ਤਾਲਾਬੰਦੀ ਕਾਰਨ ਉਨ੍ਹਾਂ ਨੂੰ ਮਨੀਲਾ ਤੋਂ ਇੰਡੀਆ ਆਉਣ ਲਈ ਇਜਾਜ਼ਤ ਨਹੀ ਦਿੱਤੀ ਗਈ। ਜਿੱਥੇ ਉਸ ਦੀ ਦਵਾਈ ਖ਼ਤਮ ਹੋਣ ਕਾਰਨ ਤਕਲੀਫ਼ ਜ਼ਿਆਦਾ ਵਧ ਗਈ ਤੇ ਉਸ ਨੇ ਬੀਤੀ ਰਾਤ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਸੁਖਚੈਨ ਸਿੰਘ ਦਾ ਅੰਤਿਮ ਸੰਸਕਾਰ ਵੀ ਪਰਿਵਾਰਕ ਮੈਂਬਰਾਂ ਵੱਲੋਂ ਮਨੀਲਾ ਵਿੱਚ ਹੀ ਕੀਤਾ ਗਿਆ।
ਇਹ ਵੀ ਪੜ੍ਹੋ: ਮਾਸੀ ਦੀ ਸ਼ਰਮਨਾਕ ਕਰਤੂਤ, ਨੌਕਰੀ ਦਿਵਾਉਣ ਬਹਾਨੇ ਭਾਣਜੀ ਨਾਲ ਕਰਵਾਇਆ ਜਬਰ-ਜ਼ਿਨਾਹ
ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ,ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ, ਹੋਪ ਫਾਰ ਮਹਿਲ ਕਲਾਂ ਦੇ ਇੰਚਾਰਜ਼ ਕੁਲਵੰਤ ਸਿੰਘ ਟਿੱਬਾ, ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ, ਮਹੰਤ ਗੁਰਮੀਤ ਸਿੰਘ ਠੀਕਰੀਵਾਲਾ, ਸਰਬਜੀਤ ਸਿੰਘ ਸੰਭੂ, ਭਾਕਿਯੂ ਡਕੌਂਦਾ ਦੇ ਮਨਜੀਤ ਸਿੰਘ ਧਨੇਰ, ਮਲਕੀਤ ਸਿੰਘ ਈਨਾਂ, ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਆਦਿ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਰਾਜਨੀਤਕ ਅਤੇ ਧਾਰਮਿਕ ਆਗੂਆਂ ਨੇ ਨੌਜਵਾਨ ਸੁਖਚੈਨ ਸਿੰਘ ਦੀ ਮੌਤ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰਕ ਮੈਂਬਰਾਂ ਨਾਲ ਆਪਣੀ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ: ਪੰਜਾਬ ’ਚ ਕੋਰੋਨਾ ਦੇ ਵੱਧਦੇ ਕਹਿਰ ਦੌਰਾਨ ਡਾਕਟਰ ਦੇਣ ਲੱਗੇ ਅਸਤੀਫ਼ੇ, ਨਾਜ਼ੁਕ ਬਣੇ ਹਾਲਾਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?