MSP ਗਾਰੰਟੀ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚਾ ਦੀ UP ''ਚ ਮਹਾਪੰਚਾਇਤ

Sunday, Sep 01, 2024 - 08:26 PM (IST)

MSP ਗਾਰੰਟੀ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚਾ ਦੀ UP ''ਚ ਮਹਾਪੰਚਾਇਤ

ਜੈਤੋ (ਰਘੂਨੰਦਨ ਪਰਾਸ਼ਰ)- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਦੇ ਮੁੱਦੇ 'ਤੇ ਇੱਕ ਵਿਸ਼ਾਲ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮਹਾਂਪੰਚਾਇਤ ਦੀ ਪ੍ਰਧਾਨਗੀ ਚੌਧਰੀ ਹਰਪਾਲ ਬਿਲਾਰੀ ਵੱਲੋ ਕੀਤੀ ਗਈ ਅਤੇ ਮੁੱਖ ਮਹਿਮਾਨ ਵੱਜੋਂ ਜਗਜੀਤ ਸਿੰਘ ਡੱਲੇਵਾਲ, ਅਭਿਮਨਿਊ ਕੋਹਾੜ, ਲਖਵਿੰਦਰ ਸਿੰਘ ਔਲਖ ਅਤੇ ਅਰੁਣ ਸਿਨਹਾ ਨੇ ਸ਼ਮੂਲੀਅਤ ਕੀਤੀ। 

ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ਵੱਲੋਂ ਦਿੱਤੇ ਗਏ ਹਰ ਇੱਕ ਪ੍ਰੋਗਰਾਮ ਦੇ ਸੱਦੇ, ਚਾਹੇ ਉਹ ਸ਼ੁਭਕਰਨ ਸਿੰਘ ਦੀ ਅਸਥੀ ਕਲਸ਼ ਯਾਤਰਾ, 15 ਅਗਸਤ ਨੂੰ ਟਰੈਕਟਰ ਮਾਰਚ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣਾ ਹੋਵੇ, ਨੂੰ ਯੂ.ਪੀ. ਵਿੱਚ ਪੂਰੇ ਜ਼ੋਰ ਸ਼ੋਰ ਨਾਲ ਲਾਗੂ ਕੀਤਾ ਗਿਆ ਜਿਸ ਦਾ ਨਤੀਜਾ ਸੀ ਕਿ ਭਾਜਪਾ ਨੂੰ ਲੋਕ ਸਭਾ ਚੋਣਾਂ ਦੌਰਾਨ ਯੂ.ਪੀ. ਵਿੱਚ ਮੂੰਹ ਦੀ ਖਾਣੀ ਪਈ। ਅੱਗੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਅੰਦੋਲਨ ਦਾ ਕੋਈ ਵੀ ਸਿਆਸੀ ਮਕਸਦ ਨਹੀਂ ਹੈ ਅਤੇ ਅਸੀਂ ਇਹ ਅੰਦੋਲਨ ਕਿਸਾਨੀ ਨੂੰ ਬਚਾਉਣ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਲੜ ਰਹੇ ਹਾਂ। 

PunjabKesari

ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ 'ਹੱਥ'

ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਮੁੱਦੇ 'ਤੇ 13 ਫਰਵਰੀ ਨੂੰ ਸ਼ੁਰੂ ਹੋਏ ਅੰਦੋਲਨ ਦੌਰਾਨ ਹਰਿਆਣਾ ਦੀ ਪੁਲਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਪੁਲਸ ਵੱਲੋਂ ਕੀਤੇ ਗਏ ਅਣਮਨੁੱਖੀ ਅੱਤਿਆਚਾਰ ਵਿੱਚ ਹੋਰ 5 ਕਿਸਾਨਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਸੀ, ਜਦਕਿ 433 ਕਿਸਾਨ ਜ਼ਖਮੀ ਹੋ ਗਏ ਸਨ। ਕਿਸਾਨ ਆਗੂਆਂ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦਾ 14 ਲੱਖ 56 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਗਿਆ ਅਤੇ ਦੂਜੇ ਪਾਸੇ ਓ.ਈ.ਸੀ.ਡੀ. ਦੀ ਰਿਪੋਰਟ ਮੁਤਾਬਕ ਸਰਕਾਰ ਵੱਲੋਂ ਐਲਾਨੀ ਗਈ ਐੱਮ.ਐੱਸ.ਪੀ. ਨਾ ਮਿਲਣ ਕਾਰਨ ਕਿਸਾਨਾਂ ਨੂੰ ਸਾਲ 2022-23 ਵਿੱਚ ਹੀ 14 ਲੱਖ 78 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। 

PunjabKesari

ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਅੰਦੋਲਨ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ ਅਤੇ ਇਸ ਦਾ ਵਿਸਥਾਰ ਕੀਤਾ ਜਾਵੇਗਾ ਜਿਸ ਸਬੰਧੀ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ 15 ਸਤੰਬਰ ਨੂੰ ਹਰਿਆਣਾ ਦੇ ਉਚਾਨਾ ਦੀ ਨਵੀਂ ਅਨਾਜ ਮੰਡੀ ਵਿੱਚ ਅਤੇ 22 ਸਤੰਬਰ ਨੂੰ ਕੁਰੂਕਸ਼ੇਤਰ ਦੇ ਪਿੱਪਲੀ ਵਿੱਚ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਦੇਸ਼ ਭਰ ਤੋਂ ਲੱਖਾਂ ਕਿਸਾਨ ਪਹੁੰਚਣਗੇ। 

ਇਹ ਵੀ ਪੜ੍ਹੋ- ਮਿਲ ਕੇ ਹਥਿਆਰਾਂ ਦੀ ਨੋਕ 'ਤੇ ਵਾਰਦਾਤਾਂ ਨੂੰ ਦਿੰਦੇ ਸੀ ਅੰਜਾਮ, ਇੰਝ ਖੁੱਲ੍ਹਿਆ ਲੁਟੇਰੇ ਭੈਣ-ਭਰਾ ਦਾ ਭੇਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News