ਸ਼ੇਰੇ ਪੰਜਾਬ ਦੀ ਬਰਸੀ ਮੌਕੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਜਾਇਆ ਗੁਰਮਤਿ ਸਮਾਗਮ
Tuesday, Jun 29, 2021 - 12:57 PM (IST)
ਅੰਮ੍ਰਿਤਸਰ (ਸੁਮਿਤ, ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।
ਪੜ੍ਹੋ ਇਹ ਵੀ ਖਬਰ - ਵਿਚੋਲੇ ਨੇ ਰੱਖਿਆ ਅਜਿਹਾ 'ਓਹਲਾ' ਕੇ ਲਾੜੀ ਵਿਆਹੁਣ ਦੀ ਬਜਾਏ ਥਾਣੇ ਪੁੱਜਾ ਲਾੜਾ,ਹੈਰਾਨੀਜਨਕ ਹੈ ਪੂਰਾ ਮਾਮਲਾ
ਇਸ ਸਮਾਗਮ ਦੌਰਾਨ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਉਣ ਉਪਰੰਤ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਥਾਪਿਤ ਕੀਤੇ ਗਏ ਵਿਸ਼ਾਲ ਸਿੱਖ ਰਾਜ ਦੇ ਸੁਨਹਿਰੀ ਪੰਨਿਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼ੇਰੇ ਪੰਜਾਬ ਨੇ ਆਪਣੀ ਦੂਰ ਅੰਦੇਸ਼ੀ ਨਾਲ ਸਿੱਖ ਰਾਜ ਕਾਇਮ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ।
ਪੜ੍ਹੋ ਇਹ ਵੀ ਖ਼ਬਰ - ਨੌਜਵਾਨਾਂ ਲਈ ਖ਼ੁਸ਼ਖ਼ਬਰੀ : ਮੁੱਖ ਮੰਤਰੀ ਵਲੋਂ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਮਹਾਰਾਜਾ ਰਣਜੀਤ ਸਿੰਘ ਦੁਆਰਾ ਗੁਰਧਾਮਾਂ ਦੀ ਕੀਤੀ ਸੇਵਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ। ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੁਆਰਾ ਸਥਾਪਿਤ ਕੀਤੇ ਸਿੱਖ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੁਆਰਾ ਪਾਏ ਪੂਰਨੇ ਸਿੱਖ ਕੌਮ ਨੂੰ ਹਮੇਸ਼ਾਂ ਤਾਕਤ ਦਿੰਦੇ ਰਹਿਣਗੇ।
ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ