ਸਿੱਖ ਰਾਜ ਨੂੰ ਬੁਲੰਦੀਆਂ ''ਤੇ ਪਹੁੰਚਾਉਣ ਵਾਲੇ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮ (ਵੀਡੀਓ)

Sunday, Jun 28, 2020 - 04:16 PM (IST)

ਅੰਮ੍ਰਿਤਸਰ (ਸੁਮਿਤ ਖੰਨਾ): ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਦੁਆਰਾ ਮੰਜੀ ਹਾਲ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਹਜ਼ੂਰੀ ਰਾਗੀ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਤੇ ਉਨ੍ਹਾਂ ਵਲੋਂ ਸਥਾਪਤ ਕੀਤੇ ਗਏ ਸਿੱਖ ਰਾਜ ਬਾਰੇ ਚਾਨਣਾ ਪਾਇਆ ਗਿਆ।  ਸਿੱਖ ਆਗੂਆਂ ਨੇ ਦੱਸਿਆ ਕਿ ਕਿਵੇਂ ਮਹਾਰਾਜਾ ਰਣਜੀਤ ਸਿੰਘ ਵਲੋਂ ਹਰ ਧਰਮ ਦਾ ਸਤਿਕਾਰ ਕੀਤਾ ਜਾਂਦਾ ਸੀ ਅਤੇ ਹਰ ਕੋਈ ਧਾਰਮਿਕ ਆਜ਼ਾਦੀ ਦਾ ਨਿੱਘ ਮਾਣਦਾ ਸੀ।

PunjabKesari

ਦੱਸਣਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਲਾਹੌਰ ਵਿਖੇ ਮੁੱਖ ਸਮਾਗਮ ਹੁੰਦੇ ਹਨ ਤੇ ਹਰ ਵਾਰ ਭਾਰਤ ਤੋਂ ਸਿੱਖ ਜਥਾ ਉਨ੍ਹਾਂ ਸਮਾਗਮਾਂ 'ਚ ਸ਼ਿਰਕਤ ਲਈ ਪਹੁੰਚਦਾ ਹੈ ਪਰ ਇਸ ਵਾਰ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸੰਗਤਾਂ ਪਾਕਿਸਤਾਨ ਨਹੀਂ ਜਾ ਸਕੀਆਂ।


author

Shyna

Content Editor

Related News