ਲਾਹੌਰ 'ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨਾ ਬੇਹੱਦ ਨਿੰਦਣਯੋਗ : ਸੁਖਬੀਰ

Tuesday, Aug 17, 2021 - 11:27 PM (IST)

ਜਲੰਧਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਪੇਜ਼ ਰਾਹੀਂ ਪਾਕਿ ਦੇ ਲਾਹੌਰ ਸ਼ਹਿਰ 'ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜੇ ਜਾਣ ਦੀ ਸਖ਼ਤ ਸਬਦਾਂ 'ਚ ਨਿੰਦਾ ਕੀਤੀ ਹੈ।

PunjabKesari

ਇਹ ਵੀ ਪੜ੍ਹੋ- ਮਨਕੀਰਤ ਔਲਖ ਨੇ ‘ਜਗ ਬਾਣੀ’ ਦਾ ਕਲਿੱਪ ਸ਼ੇਅਰ ਕਰ ਕੇ ਆਪਣੇ ਵਿਛੜੇ ਦੋਸਤ ਵਿੱਕੀ ਮਿੱਡੂਖੇੜਾ ਨੂੰ ਕੀਤਾ ਯਾਦ

ਉਨ੍ਹਾਂ ਆਪਣੇ ਫੇਸਬੁੱਕ ਪੇਜ਼ 'ਤੇ ਲਿਖਿਆ ਕਿ ਲਾਹੌਰ ਦੇ ਕਿਲ੍ਹੇ 'ਚ ਰਾਣੀ ਜਿੰਦਾਂ ਦੀ ਹਵੇਲੀ ਦੇ ਬਾਹਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਿਆ ਜਾਣਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਾ ਹੈ। ਇਹ ਤੀਸਰੀ ਵਾਰ ਹੈ, ਜਦੋਂ ਇਸ ਤਰ੍ਹਾਂ ਦੀ ਕੋਝੀ ਹਰਕਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਖ਼ਾਲਸਾ ਰਾਜ ਦੇ ਸੰਸਥਾਪਕ ਦੇ ਬੁੱਤ ਨੂੰ ਢਾਹੁਣ ਨਾਲ ਦੇਸ਼-ਵਿਦੇਸ਼ਾਂ 'ਚ ਵੱਸਦੇ ਸਮੂਹ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪੁੱਜੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਬਟਾਲਾ ਦੇ ਪਿੰਡ 'ਚੋਂ 4 ਹੋਰ ਹੱਥ-ਗੋਲ਼ੇ ਤੇ ਹਥਿਆਰ ਕੀਤੇ ਬਰਾਮਦ

ਦੱਸ ਦੇਈਏ ਕਿ ਪਾਕਿ ਦੇ ਲਾਹੌਰ ਸ਼ਹਿਰ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਇਕ ਵਾਰ ਫਿਰ ਤੋੜ ਦਿੱਤਾ ਗਿਆ ਹੈ। ਇਹ ਕਾਰਵਾਈ ਤਹਿਰੀਕ-ਏ-ਲਬੈਕ ਪਾਕਿਸਤਾਨ ਨਾਲ ਜੁੜੇ ਇਕ ਵਿਅਕਤੀ ਵੱਲੋਂ ਕੀਤੀ ਗਈ ਹੈ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ ਬੁੱਤ ਤੋੜਨ ਵਾਲੇ ਲੋਕਾਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਤਹਿਰੀਕ-ਏ-ਲਬੈਕ ਪਾਕਿਸਤਾਨ (ਟੀ.ਐੱਲ.ਪੀ.) ਦੀ ਇਕ ਰਾਜਨੀਤਿਕ ਪਾਰਟੀ ਹੈ। ਇਸ ਮੂਰਤੀ ’ਤੇ ਕੀਤਾ ਗਿਆ ਇਹ ਤੀਜਾ ਹਮਲਾ ਹੈ। 9 ਫੁੱਟ ਦੀ ਮੂਰਤੀ ਦਾ ਲਾਹੌਰ ਕਿਲ੍ਹੇ ਵਿਚ ਜੂਨ 2019 ਵਿਚ ਮਹਾਰਾਜਾ ਦੀ 180ਵੀਂ ਬਰਸੀ ਮੌਕੇ ਉਦਘਾਟਨ ਕੀਤਾ ਗਿਆ ਸੀ। ਇਸ ਬੁੱਤ ਵਿਚ ਰਣਜੀਤ ਸਿੰਘ ਨੂੰ ਘੋੜੇ 'ਤੇ ਬੈਠੇ, ਹੱਥ ਵਿਚ ਤਲਵਾਰ ਅਤੇ ਸਿੱਖ ਪਹਿਰਾਵੇ ਵਿਚ ਦਿਖਾਇਆ ਗਿਆ ਹੈ। 


Bharat Thapa

Content Editor

Related News