ਬਠਿੰਡਾ ਪੁੱਜੇ CM ਭਗਵੰਤ ਮਾਨ ਨੇ ਕਿਹਾ- ਅਜਿਹੀ ਪਲਾਨਿੰਗ ਕਰਾਂਗੇ ਕਿ ਅੰਗਰੇਜ਼ ਵੀ ਇਥੇ ਨੌਕਰੀਆਂ ਮੰਗਣ ਆਉਣਗੇ
Saturday, Apr 09, 2022 - 07:15 PM (IST)
ਬਠਿੰਡਾ (ਵੈੱਬ ਡੈਸਕ)— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ’ਚ ਪਹਿਲੀ ਕਨਵੋਕੇਸ਼ਨ ’ਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਮੌਜੂਦ ਰਹੇ। ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਉਪਰੰਤ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਜਿਹੀ ਪਲਾਨਿੰਗ ਕਰ ਰਹੇ ਹਾਂ ਕਿ ਅੰਗਰੇਜ਼ ਵੀ ਇਥੇ ਨੌਕਰੀਆਂ ਮੰਗਣ ਲਈ ਆਉਣਗੇ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਕੁੜੀਆਂ ’ਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ।
ਇਹ ਵੀ ਪੜ੍ਹੋ: ਸੁਨੀਲ ਜਾਖੜ ਦਾ ਬਿਆਨ, ਸਿਆਸੀ ਨੇਤਾ ਮਾੜੇ ਪ੍ਰਚਾਰ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰਨ
ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀਆਂ ਨੂੰ ਡਿਗਰੀ ਦਿੱਤੀ ਜਾਂਦੀ ਹੈ ਤਾਂ ਉਹ ਦਿਨ ਵਿਦਿਆਰਥੀਆਂ ਲਈ ਬੇਹੱਦ ਖ਼ੁਸ਼ੀ ਦਾ ਹੁੰਦਾ ਹੈ ਪਰ ਉਸ ਤੋਂ ਅਗਲੇ ਹੀ ਦਿਨ ਵਿਦਿਆਰਥੀਆਂ ਦਾ ਸੰਘਰਸ਼ ਸ਼ੁਰੂ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਈ ਬੱਚਿਆਂ ਨੂੰ ਡਿਗਰੀਆਂ ਹਾਸਲ ਕਰਕੇ ਵੀ ਨੌਕਰੀਆਂ ਲਈ ਧੱਕੇ ਖਾਣੇ ਪੈਂਦੇ ਹਨ। ਆਈਲੈੱਟਸ ਦਾ ਜ਼ਿਕਰ ਕਰਦੇ ਉਨ੍ਹਾਂ ਕਿਹਾ ਕਿ ਮੈਂ ਅਜਿਹੇ ਬੱਚਿਆਂ ਨੂੰ ਵੀ ਜਾਣਦਾ ਹਾਂ ਜੋ ਪੀ. ਐੱਚ. ਡੀ., ਐੱਮ. ਬੀ. ਏ. ਕਰਕੇ ਆਈਲੈੱਟਸ ਕਰ ਰਹੇ ਹਨ। ਹੁਣ ਤਾਂ ਯੂਨੀਵਰਸਿਟੀਆਂ ’ਚ ਬੱਚੇ ਹੀ ਨਹੀਂ ਆ ਰਹੇ ਹਨ ਕਿਉਂਕਿ 12ਵੀਂ ਤੋਂ ਬਾਅਦ ਬੱਚੇ ਆਈਲੈੱਟਸ ਕਰਕੇ ਵਿਦੇਸ਼ਾਂ ਨੂੰ ਜਾ ਰਹੇ ਹਨ।
ਅਜਿਹੀਆਂ ਯੂਨੀਵਰਸਿਟੀਆਂ ਨੂੰ ਪ੍ਰਮੋਟ ਕਰਨ ਦੀ ਲੋੜ ਹੈ, ਜਿਹੜੀਆਂ ਬੇਰੋਜ਼ਗਾਰ ਨਹੀਂ ਪੈਦਾ ਕਰਦੀਆਂ, ਜਿਹੜੀਆਂ ਇਕ ਸਿੱੱਖਿਅਤ ਟੈਕਨੀਕਲੀ ਐਜੂਕੇਸ਼ਨ ਵਿਦਿਆਰਥੀ ਪੈਦਾ ਕਰਦੀਆਂ ਹਨ। ਬੱਚਿਆਂ ਨੂੰ ਡਿਗਰੀ ਮੁਤਾਬਕ ਕੰਮ ਮਿਲੇ, ਉਸ ਦੇ ਲਈ ਇੰਡਸਟਰੀ ਨੂੰ ਵੀ ਪ੍ਰਮੋਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੌਣੇ ਤਿੰਨ ਲੱਖ ਬੱਚਿਆਂ ਦੇ ਵਿਦੇਸ਼ ਜਾਣ ਦੀ ਸੰਭਾਵਨਾ ਹੈ। ਸਿਰਫ਼ ਬੱਚਾ ਹੀ ਵਿਦੇਸ਼ ਨਹੀਂ ਜਾਂਦਾ, ਪ੍ਰਤੀ ਵਿਅਕਤੀ 15 ਲੱਖ ਰੁਪਏ ਵੀ ਬਾਹਰ ਜਾਂਦੇ ਹਨ। ਥੋੜ੍ਹਾ ਸਮਾਂ ਦਿਓ, ਅਜਿਹਾ ਮਾਹੌਲ ਬਣਾਵਾਂਗੇ ਕਿ ਅੰਗਰੇਜ਼ ਨੌਕਰੀਆਂ ਮੰਗਣ ਪੰਜਾਬ ਆਉਣਗੇ।
ਇਹ ਵੀ ਪੜ੍ਹੋ: ਜਪਾਨ ਤੋਂ ਪਰਤੀ ਇਕਲੌਤੇ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ