ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜੇ ਜਾਣ ’ਤੇ ਤਰੁਣ ਚੁੱਘ ਨੇ ਆਖੀ ਇਹ ਗੱਲ

Tuesday, Aug 17, 2021 - 06:05 PM (IST)

ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜੇ ਜਾਣ ’ਤੇ ਤਰੁਣ ਚੁੱਘ ਨੇ ਆਖੀ ਇਹ ਗੱਲ

ਲੁਧਿਆਣਾ (ਬਿਊਰੋ) - ਲਾਹੌਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜ ਦੇਣ ’ਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਇਸ ਸਬੰਧ ’ਚ ਬੋਲਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਸਗੋਂ ਤਿੰਨ ਵਾਰ ਹੋ ਚੁੱਕਾ ਹੈ। ਇਹ ਬੁੱਤ ਤਿੰਨ ਵਾਰ ਨਵਜੋਤ ਸਿੰਘ ਸਿੱਘੂ ਦੇ ਦੋਸਤ ਅਮਨ ਦੇ ਮਸੀਹਾ ਦੀ ਸਰਕਾਰ ਦੇ ਸਮੇਂ ਤੋੜਿਆਂ ਗਿਆ ਹੈ। ਅਜਿਹਾ ਕਰਨ ਵਾਲਿਆਂ ਨੂੰ ਜੇਕਰ ਪਹਿਲਾਂ ਸਜ਼ਾ ਦੇ ਦਿੱਤੀ ਗਈ ਹੁੰਦਾ ਤਾਂ ਅੱਜ ਮੁੜ ਅਜਿਹਾ ਨਹੀਂ ਸੀ ਹੋਣਾ। ਇਸ ਸਬੰਧ ’ਚ ਸਾਡੀ ਰਾਜ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਟਿੱਪਣੀ ਨਹੀਂ ਕੀਤੀ ਗਈ। 

ਪੜ੍ਹੋ ਇਹ ਵੀ ਖ਼ਬਰ - ਹੈਲੀਕਾਪਟਰ ਹਾਦਸੇ ’ਚ ਮਾਰੇ ਗਏ ਪਾਇਲਟ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਧਾਹਾਂ ਮਾਰ ਰੋਈ ਪਤਨੀ ਤੇ ਪੁੱਤ (ਤਸਵੀਰਾਂ)

ਉਨ੍ਹਾਂ ਨੇ ਕਿਹਾ ਕਿ ਜਿਸ ਮਹਾਰਾਜਾ ਦੇ ਰਾਜ ’ਚ ਸਾਰੇ ਧਰਮਾਂ ਦੇ ਲੋਕ ਸੁਰੱਖਿਅਤ ਸਨ, ਅੱਜ ਉਨ੍ਹਾਂ ਦੇ ਹੀ ਬੁੱਤ ਨੂੰ ਤੋੜ ਦੇਣ ਦਾ ਜੋ ਕੰਮ ਕੀਤਾ ਗਿਆ ਹੈ, ਉਸ ਦੀ ਅਸੀਂ ਨਿੰਦਾ ਕਰਦੇ ਹਾਂ। ਅਫਗਾਨਿਸਤਾਨ ਦੇ ਮੁੱਦੇ 'ਤੇ ਬੋਲਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸਾਰੀ ਘਟਨਾ ’ਤੇ ਆਪਣੀ ਨਜ਼ਰ ਰੱਖੀ ਹੋਈ ਹੈ। ਇਸ ਸਬੰਧ ’ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਾਡੇ ਸਾਰੇ ਭੈਣ-ਭਰਾਵਾਂ ਨੂੰ ਉਸ ਥਾਂ ਤੋਂ ਸੁਰੱਖਿਅਤ ਵਾਪਸ ਲਿਆਂਦਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ : ਅੰਮ੍ਰਿਤਸਰ ਦੇਹਾਤੀ ਪੁਲਸ ਨੇ ਬਰਾਮਦ ਕੀਤੇ 2 ਹੈਂਡ ਗ੍ਰਨੇਡ ਤੇ 2 ਪਿਸਤੌਲ, 2 ਸ਼ੱਕੀ ਅੱਤਵਾਦੀ ਕਾਬੂ

ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਬੁੱਤ ਤੋੜਨ ਵਾਲੇ ਲੋਕਾਂ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਤਹਿਰੀਕ-ਏ-ਲਬੈਕ ਪਾਕਿਸਤਾਨ (ਟੀ.ਐੱਲ.ਪੀ.) ਦੀ ਇਕ ਰਾਜਨੀਤਿਕ ਪਾਰਟੀ ਹੈ। ਇਸ ਮੂਰਤੀ ’ਤੇ ਕੀਤਾ ਗਿਆ ਇਹ ਤੀਜਾ ਹਮਲਾ ਹੈ। 9 ਫੁੱਟ ਦੀ ਮੂਰਤੀ ਦਾ ਲਾਹੌਰ ਕਿਲ੍ਹੇ ਵਿੱਚ ਜੂਨ 2019 ਵਿੱਚ ਮਹਾਰਾਜਾ ਦੀ 180ਵੀਂ ਬਰਸੀ ਮੌਕੇ ਉਦਘਾਟਨ ਕੀਤਾ ਗਿਆ ਸੀ। ਇਸ ਬੁੱਤ ਵਿੱਚ ਰਣਜੀਤ ਸਿੰਘ ਨੂੰ ਘੋੜੇ 'ਤੇ ਬੈਠੇ, ਹੱਥ ਵਿਚ ਤਲਵਾਰ ਅਤੇ ਸਿੱਖ ਪਹਿਰਾਵੇ ਵਿੱਚ ਦਿਖਾਇਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਸਟੇਜਾਂ ਤੋਂ ਬੇਲਗਾਮ ਭਾਸ਼ਣ ਦੇਣ ਕਰਕੇ ਲੋਕਾਂ ਦੇ ਸਿਰ ਤੋਂ ਉਤਰਨ ਲੱਗਾ ‘ਨਵਜੋਤ ਸਿੱਧੂ’ ਦਾ ਜਾਦੂ

 

 


author

rajwinder kaur

Content Editor

Related News