ਮਹਾਰਾਣਾ ਪ੍ਰਤਾਪ ਦੇ ਬੁੱਤ ਨਾਲ ਹੋਈ ਛੇੜਛਾੜ ਦੇ ਮਾਮਲੇ ਦੀ ਪ੍ਰਤਾਪ ਬਾਜਵਾ ਨੇ ਕੀਤੀ ਨਿੰਦਾ
Tuesday, May 10, 2022 - 12:03 PM (IST)
ਗੁਰਦਾਸਪੁਰ (ਜੀਤ ਮਠਾਰੂ) - ਕਾਹਨੂੰਵਾਨ ’ਚ ਮਹਾਰਾਣਾ ਪ੍ਰਤਾਪ ਦੇ ਬੁੱਤ ਨਾਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਛੇੜਛਾੜ ਦੀ ਹਲਕਾ ਕਾਦੀਆਂ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਨਿੰਦਾ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਹਾਰਾਣਾ ਪ੍ਰਤਾਪ ਇਕੱਲੇ ਰਾਜਪੂਤ ਭਾਇਚਾਰੇ ਦੇ ਹੀ ਨਹੀਂ ਸਮੁੱਚੇ ਭਾਰਤ ਦਾ ਗੌਰਵ ਹਨ। ਉਨ੍ਹਾਂ ਕਿਹਾ ਕਿ ਕਾਹਨੂੰਵਾਨ ਵਿਚ ਇਹ ਛੇੜਛਾੜ ਦੀ ਘਟਨਾ ਕੁਝ ਸ਼ਰਾਰਤੀ ਲੋਕਾਂ ਦੀ ਹਰਕਤ ਹੋ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ: ਬਟਾਲਾ : ਭੇਤਭਰੀ ਹਾਲਤ ’ਚ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ
ਉਨ੍ਹਾਂ ਦੱਸਿਆ ਕਿ ਇਹ ਬੁੱਤ ਅਤੇ ਪਾਰਕ ਸਠਿਆਲੀ ਤੋਂ ਭੈਣੀ ਮੀਆਂ ਖਾਂ ਤੱਕ ਮਹਾਰਾਣਾ ਪ੍ਰਤਾਪ ਮਾਰਗ ਅਤੇ ਯਾਦਗਾਰੀ ਗੇਟ ਦੀ ਸਥਾਪਨਾ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰ ਭੱਦਰ ਸਿੰਘ ਮੌਕੇ ਕਰਵਾਈ ਸੀ। ਪੰਜਾਬ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਦਾ ਸਖਤੀ ਨਾਲ ਨੋਟਿਸ ਲੈਣਾ ਚਾਹੀਦਾ ਹੈ, ਕਿਉਂਕਿ ਅਜਿਹੀਆਂ ਘਟਨਾਵਾਂ ਪੰਜਾਬ ਦਾ ਮਾਹੌਲ ਖ਼ਰਾਬ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਉਣ ਵਿਚ ਭਗਵੰਤ ਸਿੰਘ ਮਾਨ ਦੀ ਸਰਕਾਰ ਦਿਨੋ-ਦਿਨ ਅਸਫਲ ਹੋ ਰਹੀ ਹੈ, ਜਿਸ ਕਾਰਨ ਹਰੇਕ ਪੰਜਾਬੀਆਂ ਵਿੱਚ ਰੋਸ ਅਤੇ ਭੈਅ ਦੀ ਭਾਵਨਾ ਪਾਈ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਇੰਜੀਨੀਅਰ ਸੋਹਣਾ-ਮੋਹਣਾ ਦੀ ਮਾਨਾਂਵਾਲਾ ਹੋਈ ਬਦਲੀ, SSA ਦੀ ਪੋਸਟ ’ਤੇ ਕੀਤੇ ਤਾਇਨਾਤ
ਇਸ ਮੌਕੇ ਉਨ੍ਹਾਂ ਸਮੂਹ ਕਾਹਨੂੰਵਾਨ ਵਾਸੀਆਂ ਅਤੇ ਰਾਜਪੂਤ ਭਾਈਚਾਰੇ ਦੇ ਆਗੂ ਅਤੇ ਮਹਾਰਾਣਾ ਪ੍ਰਤਾਪ ਯੂਥ ਕਲੱਬ ਦੇ ਮੈਂਬਰਾਂ ਨੂੰ ਵੀ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਦੀ ਆਪਣੇ ਪੱਧਰ ’ਤੇ ਵੀ ਪੰਜਾਬ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਵੱਲੋਂ ਸਮੂਹ ਆਗੂਆਂ ਨੂੰ ਆਪਸੀ ਪਿਆਰ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ ।
ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ