ਪੰਜਾਬ 'ਤੇ ਮੰਡਰਾਉਣ ਲੱਗਾ ਇਕ ਹੋਰ ਖ਼ਤਰਾ, ਪੌਂਗ ਡੈਮ ’ਚ ਪਾਣੀ ਦਾ ਪੱਧਰ ਵਧਿਆ, ਅਲਰਟ ਜਾਰੀ

Wednesday, Jul 28, 2021 - 11:15 AM (IST)

ਪੰਜਾਬ 'ਤੇ ਮੰਡਰਾਉਣ ਲੱਗਾ ਇਕ ਹੋਰ ਖ਼ਤਰਾ, ਪੌਂਗ ਡੈਮ ’ਚ ਪਾਣੀ ਦਾ ਪੱਧਰ ਵਧਿਆ, ਅਲਰਟ ਜਾਰੀ

ਮੁਕੇਰੀਆਂ (ਜ. ਬ.)- ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਸਾਗਰ ਝੀਲ ’ਚ ਪਿਛਲੇ 24 ਘੰਟਿਆਂ ਤੋਂ ਪਹਾੜੀ ਖੇਤਰ ’ਚ ਗਤੀਸ਼ੀਲ ਅਤੇ ਮੈਦਾਨੀ ਖੇਤਰਾਂ ’ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਨੇ ਬਿਆਸ ਦਰਿਆ ਦੇ ਖੇਤਰ ’ਚ ਅਲਰਟ ਜਾਰੀ ਕੀਤਾ ਹੈ। ਮੰਗਲਵਾਰ ਪਾਣੀ ਦਾ ਪੱਧਰ 1314.55 ਫੁੱਟ ਪਹੁੰਚ ਗਿਆ। ਇਨਫਲੋਅ 27148 ਕਿਊਸਿਕ ਅਤੇ ਆਊਟਫਲੋਅ 10866 ਕਿਊਸਿਕ ਰਿਹਾ। ਅਜਿਹੇ ’ਚ ਬੰਨ੍ਹ ਦੇ ਪਾਣੀ ਦਾ ਪੱਧਰ ਉੱਚ ਪੱਧਰ 1395 ਤੱਕ ਪਹੁੰਚ ਜਾਵੇਗਾ।

ਇਹ ਵੀ ਪੜ੍ਹੋ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ, ਟਾਂਡਾ 'ਚ ਭਿਆਨਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ

PunjabKesari

ਬੰਨ੍ਹ ਦੀ ਪਾਣੀ ਦੇ ਪੱਧਰ ਦੀ ਸਮਰੱਥਾ 1410 ਹੈ ਪਰ ਤਕਨੀਕੀ ਕਾਰਨਾਂ ਨਾਲ ਇਸ ਨੂੰ 1395 ਤੱਕ ਹੀ ਭਰਿਆ ਜਾਂਦਾ ਹੈ। ਇਸ ਤੋਂ ਬਾਅਦ ਆਊਟਫਲੋਅ ਗੇਟਾਂ ਤੋਂ ਪਾਣੀ ਛੱਡ ਦਿੱਤਾ ਜਾਂਦਾ ਹੈ। ਇਸ ਪਾਣੀ ਨਾਲ 6 ਪਨਬਿਜਲੀ ਘਰਾਂ ਤੋਂ 396 ਮੈਗਾਵਾਟ ਨਿੱਤ ਬਿਜਲੀ ਉਤਪਾਦਨ ਹੁੰਦਾ ਹੈ। ਆਊਟਫਲੋਅ ਦਾ ਪਾਣੀ ਸ਼ਾਹ ਨਹਿਰ ਹੈੱਡਵਰਕਸ (ਲਘੂ ਝੀਲ) ’ਚ ਜਾਂਦਾ ਹੈ, ਜੋ ਅੱਗੇ 11500 ਕਿਊਸਿਕ ਮੁਕੇਰੀਆਂ ਹਾਈਡਲ ਜਾਂਦਾ ਹੈ, ਜਿੱਥੇ 5 ਪਨਬਿਜਲੀ ਘਰ ਹਨ, ਜਿਨ੍ਹਾਂ ’ਚ 225 ਮੈਗਾਵਾਟ ਬਿਜਲੀ ਉਤਪਾਦਨ ਹੁੰਦਾ ਹੈ, ਜਿਸ ਤੋਂ ਬਾਅਦ ਪਾਣੀ ਬਿਆਸ ਨਦੀ ’ਚ ਜਾਂਦਾ ਹੈ।

ਇਹ ਵੀ ਪੜ੍ਹੋ:  ਪੰਜਾਬ 'ਤੇ ਮੰਡਰਾਉਣ ਲੱਗਾ ਇਕ ਹੋਰ ਖ਼ਤਰਾ, ਪੌਂਗ ਡੈਮ ’ਚ ਪਾਣੀ ਦਾ ਪੱਧਰ ਵਧਿਆ, ਅਲਰਟ ਜਾਰੀ

ਜਾਣਕਾਰੀ ਅਨੁਸਾਰ ਅਜੇ ਹਾਲਾਤ ਕਾਬੂ ’ਚ ਹਨ ਪਰ ਲਗਾਤਾਰ ਮੀਂਹ ਨਾਲ ਅਗਲੇ ਦਿਨਾਂ ’ਚ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ, ਇਸ ਲਈ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਬਿਆਸ ਨਦੀ ਖੇਤਰ ’ਚ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਸਬੰਧਤ ਕਮਿਸ਼ਨਰਾਂ ਨੂੰ ਹੜ੍ਹ ਨਾਲ ਨਜਿੱਠਣ ਦੇ ਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਸਰਹੱਦੋਂ ਪਾਰ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਤ, ਵਿਆਹ ਦੇ 6 ਦਿਨਾਂ ਬਾਅਦ ਹੀ ਪ੍ਰੇਮੀ-ਪ੍ਰੇਮਿਕਾ ਨੂੰ ਮਿਲੀ ਦਰਦਨਾਕ ਮੌਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News