ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲਗਾਇਆ ਗਿਆ ਸ਼ਨਾਖਤੀ ਕੈਂਪ

Monday, Aug 13, 2018 - 03:59 PM (IST)

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲਗਾਇਆ ਗਿਆ ਸ਼ਨਾਖਤੀ ਕੈਂਪ

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਪਿੰਡ ਜਲਾਲਪੁਰ ਵਿੱਚ  ਇਕ ਸ਼ਨਾਖਤੀ ਕੈਂਪ ਲਗਾਇਆ ਗਿਆ, ਜਿਸ ਵਿੱਚ ਵਿਧਾਇਕ ਸੰਗਤ ਸਿੰਘ ਗਿਲਜੀਆਂ ਮੁੱਖ ਮਹਿਮਾਨ ਦੇ ਰੂਪ 'ਚ ਸ਼ਾਮਲ ਹੋਏ। ਬੀ. ਡੀ. ਪੀ. ਓ. ਟਾਂਡਾ ਪਰਮਜੀਤ ਸਿੰਘ ਦੀ ਦੇਖ ਰੇਖ 'ਚ ਲਗਾਏ ਗਏ ਇਸ ਕੈਂਪ 'ਚ ਜਲਾਲਪੁਰ ਦੇ ਨਾਲ-ਨਾਲ ਨੰਗਲੀ, ਚੌਹਾਨਾਂ, ਸਲੇਮਪੁਰ, ਰਾਣੀ ਪਿੰਡ ਅਤੇ ਜਲਾਲ ਡੋਗਰ ਆਦਿ ਪਿੰਡਾਂ ਦੇ ਲੋਕਾਂ ਨੇ ਸੇਵਾਵਾਂ ਦਾ ਲਾਭ ਲਿਆ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸਾਂਝੇ ਤੌਰ 'ਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਲਈ ਲਾਭ ਪਾਤਰੀਆਂ ਦੀ ਸ਼ਨਾਖਤ ਕੀਤੀ ਗਈ।  ਇਸ ਮੌਕੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਚਲਾਈਆਂ ਜਾ ਵੱਖ-ਵੱਖ ਲੋਕ ਹਿਤੈਸ਼ੀ ਸਕੀਮਾਂ ਦੀ ਜਾਣਕਾਰੀ ਦਿੰਦੇ ਹੋਏ ਸਹੀ ਲੋੜਵੰਦ ਲੋਕਾਂ ਨੂੰ ਉਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਕਿਹਾ। 

PunjabKesari
ਗਿਲਜੀਆਂ ਨੇ ਅਧਿਕਾਰੀਆਂ ਨੂੰ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋੜਵੰਦ ਪਰਿਵਾਰਾਂ ਦੀ ਸਹੂਲਤ ਲਈ ਕਰੋੜਾਂ ਰੁਪਏ ਖਰਚ ਕਰ ਰਹੀ ਹੈ। ਇਸ ਮੌਕੇ ਜੋਗਿੰਦਰ ਸਿੰਘ ਗਿਲਜੀਆਂ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੱਖੀ, ਸਰਪੰਚ ਮਹਿੰਦਰ ਸਿੰਘ, ਸੁਖਵਿੰਦਰ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਸਤਪਾਲ ਸਿੰਘ ਸੱਤੀ, ਮੱਖਣ ਸਿੰਘ, ਲਖਵੀਰ ਸਿੰਘ, ਦਰਸ਼ਨ ਸਿੰਘ ਗੁੱਗੂ, ਨੰਬਰਦਾਰ ਪਰਮਜੀਤ ਸਿੰਘ, ਬੋਬੀ ਜਲਾਲਪੁਰ, ਆਦਿ ਮੌਜੂਦ ਸਨ।


Related News