ਮਹਿੰਦਰ ਭਗਤ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

Saturday, Apr 15, 2023 - 08:35 PM (IST)

ਮਹਿੰਦਰ ਭਗਤ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਜਲੰਧਰ: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸੇ ਦੌਰਾਨ ਅੱਜ ਭਾਜਪਾ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਮਹਿੰਦਰ ਭਗਤ ਨੇ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਸੁਪਰੀਮੋ ਅਰਵਿੰਦਰ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਇਸ ਦੌਰਾਨ ਉਨ੍ਹਾਂ ਭਗਤ ਸਮਾਜ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ। ਇੰਨਾ ਹੀ ਨਹੀਂ ਇਸ ਮੌਕੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਬਾਰੇ ਵੀ ਚਰਚਾ ਕੀਤੀ ਗਈ।

ਮਹਿੰਦਰ ਭਗਤ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਨਾਲ ਖੜ੍ਹੇ ਹੋਣ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਮਹਿੰਦਰ ਭਗਤ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਮਹਿੰਦਰ ਭਗਤ ਭਾਜਪਾ ਦੀ ਟਿਕਟ 'ਤੇ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਹਨ ਪਰ ਉਹ ਜਿੱਤ ਨਹੀਂ ਸਕੇ।


author

Mandeep Singh

Content Editor

Related News